Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਅਸਤਰ

ਅਸਤਰ 10

Help us?
Click on verse(s) to share them!
1ਅਹਸ਼ਵੇਰੋਸ਼ ਰਾਜਾ ਨੇ ਦੇਸ਼ ਅਤੇ ਸਮੁੰਦਰ ਦੇ ਟਾਪੂਆਂ ਉੱਤੇ ਲਗਾਨ ਲਗਾ ਦਿੱਤਾ
2ਉਸ ਦੇ ਬਲ ਅਤੇ ਸ਼ਕਤੀ ਦੇ ਸਾਰੇ ਕੰਮ, ਅਤੇ ਮਾਰਦਕਈ ਦੀ ਮਹਾਨਤਾ ਦਾ ਪੂਰਾ ਵਿਸਥਾਰ ਕਿ ਕਿਸ ਤਰ੍ਹਾਂ ਰਾਜਾ ਉਸ ਨੂੰ ਉੱਚੀ ਪਦਵੀ ਤੱਕ ਲੈ ਆਇਆ, ਕੀ ਉਹ ਮਾਦੀ ਅਤੇ ਫ਼ਾਰਸ ਰਾਜਿਆਂ ਦੇ ਇਤਿਹਾਸ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ?
3ਯਹੂਦੀ ਮਾਰਦਕਈ ਰਾਜਾ ਅਹਸ਼ਵੇਰੋਸ਼ ਤੋਂ ਦੂਜੇ ਦਰਜੇ ਵਿੱਚ ਸੀ, ਅਤੇ ਯਹੂਦੀਆਂ ਦੀ ਨਜ਼ਰ ਵਿੱਚ ਵੱਡਾ ਸੀ, ਅਤੇ ਉਸ ਦੇ ਯਹੂਦੀ ਸਾਥੀ ਉਸ ਦਾ ਸਨਮਾਨ ਕਰਦੇ ਸਨ ਕਿਉਂਕਿ ਉਹ ਆਪਣੇ ਲੋਕਾਂ ਦੀ ਭਲਿਆਈ ਕਰਨ ਵਿੱਚ ਲੱਗਿਆ ਰਹਿੰਦਾ ਸੀ ਅਤੇ ਆਪਣੇ ਸਾਰੇ ਲੋਕਾਂ ਦੀ ਸ਼ਾਂਤੀ ਲਈ ਬਚਨ ਬੋਲਦਾ ਹੁੰਦਾ ਸੀ।