Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਅੱਯੂਬ

ਅੱਯੂਬ 18

Help us?
Click on verse(s) to share them!
1ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,
2“ਤੁਸੀਂ ਕਦੋਂ ਤੱਕ ਗੱਲਾਂ ਲਈ ਫੰਦੇ ਲਾਓਗੇ? ਸਮਝਦਾਰ ਬਣੋ, ਫੇਰ ਆਪਾਂ ਗੱਲ ਕਰਾਂਗੇ।
3ਅਸੀਂ ਕਿਉਂ ਤੁਹਾਡੀ ਨਿਗਾਹ ਵਿੱਚ ਪਸ਼ੂਆਂ ਜਿਹੇ ਗਿਣੇ ਜਾਂਦੇ ਹਾਂ ਅਤੇ ਭਰਿਸ਼ਟ ਠਹਿਰੇ ਹਾਂ?
4ਤੂੰ ਜੇ ਆਪਣੇ ਆਪ ਨੂੰ ਆਪਣੇ ਕ੍ਰੋਧ ਵਿੱਚ ਪਾੜਦਾ ਹੈਂ, ਕੀ ਤੇਰੇ ਲਈ ਧਰਤੀ ਤਿਆਗੀ ਜਾਵੇਗੀ, ਜਾਂ ਚੱਟਾਨ ਆਪਣੇ ਥਾਂ ਤੋਂ ਖਿਸਕ ਜਾਵੇਗੀ?
5“ਹਾਂ, ਦੁਸ਼ਟਾਂ ਦਾ ਦੀਵਾ ਬੁੱਝ ਜਾਵੇਗਾ ਅਤੇ ਉਸ ਦੀ ਅੱਗ ਦੀ ਲਾਟ ਨਾ ਚਮਕੇਗੀ,
6ਉਹ ਦੇ ਤੰਬੂ ਵਿੱਚ ਚਾਨਣ ਹਨ੍ਹੇਰਾ ਹੋ ਜਾਵੇਗਾ, ਅਤੇ ਉਹ ਦੇ ਉੱਪਰ ਦਾ ਦੀਵਾ ਬੁੱਝ ਜਾਵੇਗਾ।
7ਉਹ ਦੇ ਬਲਵੰਤ ਕਦਮ ਰੋਕੇ ਜਾਣਗੇ, ਅਤੇ ਉਹ ਆਪਣੀ ਹੀ ਸਲਾਹ ਨਾਲ ਡਿੱਗ ਪਵੇਗਾ।
8ਉਹ ਤਾਂ ਆਪਣੇ ਹੀ ਪੈਰ ਜਾਲ਼ ਵਿੱਚ ਫਸਾਵੇਗਾ, ਅਤੇ ਉਹ ਆਪ ਫੰਦੇ ਉੱਤੇ ਚੱਲਦਾ ਹੈ।
9ਕੜਿੱਕੀ ਉਹ ਦੀ ਅੱਡੀ ਨੂੰ ਫੜ੍ਹਦੀ, ਅਤੇ ਲੁਟੇਰੇ ਉਹ ਨੂੰ ਫ਼ਸਾ ਲੈਂਦੇ ਹਨ l
10ਫੰਦਾ ਉਹ ਦੇ ਲਈ ਧਰਤੀ ਵਿੱਚ ਲੁਕਾਇਆ ਜਾਂਦਾ ਹੈ, ਅਤੇ ਉਹ ਦੇ ਰਸਤੇ ਵਿੱਚ ਜਾਲ਼।
11ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ, ਅਤੇ ਉਸ ਦੇ ਪਿੱਛੇ ਪੈ ਕੇ ਉਸ ਨੂੰ ਭਜਾਉਂਦਾ ਹੈ!
12ਆਫ਼ਤ ਉਸ ਉੱਤੇ ਪੈਣ ਲਈ ਉਡੀਕਦੀ ਹੈ, ਅਤੇ ਬਿਪਤਾ ਉਹ ਦੇ ਕੋਲ ਹੀ ਤਿਆਰ ਹੋਵੇਗੀ।
13ਉਹ ਉਸ ਦੇ ਸਰੀਰ ਦੇ ਅੰਗ ਨੂੰ ਖਾ ਜਾਵੇਗੀ, ਮੌਤ ਦਾ ਪਹਿਲੌਠਾ ਉਸ ਦੇ ਅੰਗਾਂ ਨੂੰ ਨਿਗਲ ਲਵੇਗਾ।
14ਆਪਣੇ ਜਿਸ ਤੰਬੂ ਉੱਤੇ ਉਹ ਭਰੋਸਾ ਰੱਖਦਾ ਸੀ, ਉਹ ਪੁੱਟਿਆ ਜਾਵੇਗਾ, ਅਤੇ ਉਸ ਨੂੰ ਖੌਫ਼ਨਾਕ ਰਾਜੇ ਕੋਲ ਪਹੁੰਚਾਇਆ ਜਾਵੇਗਾ!
15ਜਿਹੜਾ ਉਹ ਦਾ ਨਹੀਂ ਉਹ ਉਸ ਦੇ ਤੰਬੂ ਵਿੱਚ ਵੱਸੇਗਾ, ਅਤੇ ਉਹ ਦੇ ਵਸੇਬੇ ਉੱਤੇ ਗੰਧਕ ਸੁੱਟੀ ਜਾਵੇਗੀ।
16ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ, ਉੱਪਰੋਂ ਉਹ ਦੀਆਂ ਟਹਿਣੀਆਂ ਕੁਮਲਾ ਜਾਣਗੀਆਂ
17ਉਹ ਦੀ ਯਾਦ ਧਰਤੀ ਉੱਤੋਂ ਮਿਟ ਜਾਵੇਗੀ, ਅਤੇ ਉਹ ਦਾ ਨਾਮ ਦੇਸ ਵਿੱਚ ਨਾ ਰਹੇਗਾ।
18ਉਹ ਉਸ ਨੂੰ ਚਾਨਣ ਤੋਂ ਹਨੇਰੇ ਵਿੱਚ ਹੱਕ ਦੇਣਗੇ, ਅਤੇ ਸੰਸਾਰ ਤੋਂ ਖਦੇੜ ਦੇਣਗੇ।

19ਅਤੇ ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤਰ, ਨਾ ਪੋਤਾ ਹੋਵੇਗਾ, ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੇਗਾ।
20ਪੱਛਮ ਦੇ ਲੋਕ ਉਹ ਦੇ ਦਿਨ ਉੱਤੇ ਹੈਰਾਨ ਹੋਣਗੇ ਅਤੇ ਪੂਰਬ ਦੇ ਵਾਸੀ ਸਹਿਮ ਜਾਣਗੇ।
21ਨਿਸੰਗ ਕੁਧਰਮੀਆਂ ਦੇ ਵਸੇਬੇ ਇਹੋ ਜਿਹੇ ਹੋ ਜਾਂਦੇ ਹਨ, ਜੋ ਪਰਮੇਸ਼ੁਰ ਨੂੰ ਨਹੀਂ ਜਾਣਦਾ ਉਸ ਦਾ ਸਥਾਨ ਅਜਿਹਾ ਹੀ ਹੋ ਜਾਂਦਾ ਹੈ।”