Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਅੱਯੂਬ

ਅੱਯੂਬ 26

Help us?
Click on verse(s) to share them!
1ਫੇਰ ਅੱਯੂਬ ਨੇ ਉੱਤਰ ਦੇ ਕੇ ਆਖਿਆ,
2“ਤੂੰ ਨਿਰਬਲ ਦੀ ਸਹਾਇਤਾ ਕਿਵੇਂ ਕੀਤੀ, ਅਤੇ ਬਲਹੀਣ ਬਾਂਹ ਨੂੰ ਕਿਵੇਂ ਬਚਾਇਆ!
3ਤੂੰ ਬੁੱਧਹੀਣ ਨੂੰ ਕਿਹੋ ਜਿਹੀ ਸਲਾਹ ਦਿੱਤੀ, ਅਤੇ ਖਰਾ ਗਿਆਨ ਬਹੁਤ ਪਰਗਟ ਕੀਤਾ!
4ਤੂੰ ਕਿਸਨੂੰ ਇਹ ਗੱਲਾਂ ਦੱਸੀਆਂ, ਅਤੇ ਕਿਸ ਦੇ ਆਤਮਾ ਨੇ ਤੇਰੇ ਮੂੰਹੋਂ ਗੱਲ ਕੀਤੀ?
5“ਬਹੁਤ ਦਿਨਾਂ ਦੇ ਮਰੇ ਹੋਏ ਲੋਕ ਪਾਣੀਆਂ ਵਿੱਚ ਅਤੇ ਉਸ ਵਿੱਚ ਰਹਿਣ ਵਾਲਿਆਂ ਦੇ ਹੇਠ ਕੰਬਦੇ ਹਨ!
6ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ।
7ਉਹ ਉੱਤਰ ਦੇਸ ਨੂੰ ਖਾਲੀ ਸਥਾਨ ਉੱਤੇ ਫੈਲਾਉਂਦਾ ਹੈ, ਉਹ ਧਰਤੀ ਨੂੰ ਬਿਨ੍ਹਾਂ ਸਹਾਰੇ ਦੇ ਲਟਕਾਉਂਦਾ ਹੈ!
8ਉਹ ਪਾਣੀਆਂ ਨੂੰ ਆਪਣੀਆਂ ਘਟਾਂ ਵਿੱਚ ਬੰਨ੍ਹਦਾ ਹੈ, ਅਤੇ ਬੱਦਲ ਉਹਨਾਂ ਦੇ ਭਾਰ ਨਾਲ ਨਹੀਂ ਫਟਦੇ।
9ਉਹ ਚੰਦਰਮਾ ਦੇ ਸਾਹਮਣੇ ਬੱਦਲ ਫੈਲਾ ਕੇ ਉਸ ਨੂੰ ਢੱਕ ਕੇ ਰੱਖਦਾ ਹੈ।
10ਉਹ ਨੇ ਪਾਣੀਆਂ ਦੀ ਹੱਦ, ਚਾਨਣ ਅਤੇ ਹਨੇਰੇ ਦੀ ਹੱਦ ਤੱਕ ਠਹਿਰਾ ਰੱਖੀ ਹੈ।
11ਅਕਾਸ਼ ਦੇ ਥੰਮ੍ਹ ਹਿੱਲਦੇ ਹਨ, ਅਤੇ ਉਸ ਦੀ ਝਿੜਕੀ ਤੋਂ ਹੈਰਾਨ ਹੁੰਦੇ ਹਨ!
12ਉਹ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੰਦਾ ਹੈ, ਅਤੇ ਆਪਣੀ ਬੁੱਧ ਨਾਲ ਰਾਹਬ ਨੂੰ ਮਾਰ ਸੁੱਟਦਾ ਹੈ।
13ਉਹ ਦੇ ਸਾਹ ਨਾਲ ਅਕਾਸ਼-ਮੰਡਲ ਸ਼ੁੱਧ ਹੋ ਜਾਂਦਾ ਹੈ, ਉਹ ਦੇ ਹੱਥ ਨੇ ਉੱਡਣੇ ਸੱਪ ਨੂੰ ਵਿੰਨ੍ਹ ਸੁੱਟਿਆ ਹੈ।
14ਵੇਖੋ, ਇਹ ਸਭ ਉਸ ਦੇ ਕੰਮਾਂ ਦੀ ਝਲਕ ਹੀ ਹੈ, ਅਤੇ ਅਸੀਂ ਉਸ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! ਫੇਰ ਕੌਣ ਉਸ ਦੀ ਸਮਰੱਥਾ ਦੀ ਗਰਜ ਨੂੰ ਸਮਝ ਸਕਦਾ ਹੈ?”