Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਅੱਯੂਬ

ਅੱਯੂਬ 27

Help us?
Click on verse(s) to share them!
1ਅੱਯੂਬ ਨੇ ਤਰਕ ਦੇ ਕੇ ਆਖਿਆ,
2“ਜੀਉਂਦੇ ਪਰਮੇਸ਼ੁਰ ਦੀ ਸਹੁੰ ਜਿਸ ਨੇ ਮੇਰਾ ਨਿਆਂ ਪਲਟਾ ਦਿੱਤਾ, ਨਾਲੇ ਸਰਬ ਸ਼ਕਤੀਮਾਨ ਦੀ ਜਿਸ ਨੇ ਮੇਰੀ ਜਾਨ ਨੂੰ ਕੌੜਾ ਕੀਤਾ!
3ਜਿੰਨਾਂ ਚਿਰ ਮੇਰਾ ਪ੍ਰਾਣ ਮੇਰੇ ਵਿੱਚ ਹੈ, ਅਤੇ ਪਰਮੇਸ਼ੁਰ ਦਾ ਸਾਹ ਮੇਰੀਆਂ ਨਾਸਾਂ ਵਿੱਚ ਹੈ,
4ਮੇਰਾ ਮੂੰਹ ਬਦੀ ਦੀਆਂ ਗੱਲਾਂ ਨਾ ਕਰੇਗਾ, ਮੇਰੀ ਜੀਭ ਝੂਠ ਨਾ ਬੋਲੇਗੀ!
5ਇਹ ਮੈਥੋਂ ਦੂਰ ਹੋਵੇ ਕਿ ਮੈਂ ਤੁਹਾਨੂੰ ਧਰਮੀ ਠਹਿਰਾਵਾਂ, ਮੈਂ ਆਪਣੇ ਮਰਨ ਤੱਕ ਆਪਣੀ ਖਰਿਆਈ ਨੂੰ ਨਾ ਛੱਡਾਂਗਾ।
6ਮੈਂ ਆਪਣਾ ਧਰਮ ਤਕੜਾਈ ਨਾਲ ਫੜ੍ਹਿਆ, ਅਤੇ ਉਹ ਨੂੰ ਨਾ ਜਾਣ ਦਿਆਂਗਾ, ਮੇਰਾ ਦਿਲ ਮੈਨੂੰ ਉਮਰ ਭਰ ਉਲਾਹਮਾ ਨਾ ਦੇਵੇਗਾ।
7“ਮੇਰਾ ਵੈਰੀ ਦੁਸ਼ਟ ਵਾਂਗੂੰ, ਅਤੇ ਮੇਰਾ ਵਿਰੋਧੀ ਬੁਰਿਆਰ ਵਾਂਗੂੰ ਹੋਵੇ।
8ਜਦ ਪਰਮੇਸ਼ੁਰ ਭਗਤੀਹੀਣ ਦੀ ਜਾਨ ਲੈ ਲਵੇ ਤਦ ਉਸ ਨੂੰ ਕੀ ਆਸ ਹੈ ਅਤੇ ਉਸ ਦੇ ਕੁਧਰਮ ਨਾਲ ਇਕੱਠੇ ਕੀਤੇ ਮਾਲ ਨੂੰ ਵੀ ਲੈ ਲਵੇ?
9ਜਦ ਦੁੱਖ ਉਹ ਦੇ ਉੱਤੇ ਆਵੇ ਤਾਂ ਕੀ ਪਰਮੇਸ਼ੁਰ ਉਹ ਦੀ ਦੁਹਾਈ ਸੁਣੇਗਾ?
10ਕੀ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਵਿੱਚ ਮਗਨ ਰਹੇਗਾ, ਅਤੇ ਹਰ ਵੇਲੇ ਪਰਮੇਸ਼ੁਰ ਨੂੰ ਪੁਕਾਰੇਗਾ?
11“ਮੈਂ ਤੁਹਾਨੂੰ ਪਰਮੇਸ਼ੁਰ ਦੇ ਹੱਥ ਦੀ ਸ਼ਕਤੀ ਬਾਰੇ ਸਿਖਾਵਾਂਗਾ, ਜੋ ਕੁਝ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਵਿਖੇ ਹੈ, ਮੈਂ ਨਾ ਲੁਕਾਵਾਂਗਾ।
12ਵੇਖੋ, ਤੁਸੀਂ ਸਾਰਿਆਂ ਨੇ ਇਸ ਨੂੰ ਵੇਖਿਆ ਹੈ ਫਿਰ ਤੁਸੀਂ ਕਿਉਂ ਨਿਕੰਮੀਆਂ ਗੱਲਾਂ ਕਰਦੇ ਹੋ?
13“ਇਹ ਪਰਮੇਸ਼ੁਰ ਵੱਲੋਂ ਦੁਸ਼ਟਾਂ ਦਾ ਹਿੱਸਾ ਹੈ, ਅਤੇ ਜ਼ਾਲਮਾਂ ਦਾ ਵਿਰਸਾ, ਜੋ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਲੈਂਦੇ ਹਨ, ਉਹ ਇਹੋ ਹੀ ਹੈ।
14ਜੇਕਰ ਉਹ ਦੇ ਪੁੱਤਰ ਬਹੁਤੇ ਹੋ ਜਾਣ ਤਾਂ ਵੀ ਤਲਵਾਰ ਉਹਨਾਂ ਦਾ ਹਿੱਸਾ ਹੈ, ਅਤੇ ਉਹ ਦੀ ਅੰਸ ਰੋਟੀ ਨਾਲ ਨਾ ਰੱਜੇਗੀ।
15ਉਹ ਦੇ ਬਚੇ ਹੋਏ ਲੋਕ ਮਰ ਕੇ ਦਫ਼ਨਾਏ ਜਾਣਗੇ, ਅਤੇ ਉਹਨਾਂ ਦੀਆਂ ਵਿਧਵਾਵਾਂ ਨਾ ਰੋਣਗੀਆਂ।
16ਜੇ ਉਹ ਧੂੜ ਵਾਂਗੂੰ ਚਾਂਦੀ ਦੇ ਢੇਰ ਲਾ ਲਵੇ, ਅਤੇ ਮਿੱਟੀ ਦੇ ਢੇਰਾਂ ਵਾਂਗੂੰ ਬਸਤਰ ਤਿਆਰ ਕਰੇ,
17ਉਹ ਤਿਆਰ ਤਾਂ ਕਰਾਵੇਗਾ ਪਰ ਧਰਮੀ ਉਸ ਨੂੰ ਪਾਉਣਗੇ, ਅਤੇ ਉਹ ਦੀ ਚਾਂਦੀ ਬੇਦੋਸ਼ੇ ਆਪਸ ਵਿੱਚ ਵੰਡ ਲੈਣਗੇ।
18ਉਹ ਆਪਣਾ ਘਰ ਮੱਕੜੀ ਵਾਂਗੂੰ ਬਣਾਉਂਦਾ ਹੈ, ਅਤੇ ਇੱਕ ਝੌਂਪੜੀ ਵਾਂਗੂੰ ਜਿਸ ਨੂੰ ਕੋਈ ਰਾਖ਼ਾ ਬਣਾਉਂਦਾ ਹੈ।

19ਉਹ ਧਨੀ ਹੋ ਕੇ ਲੰਮਾ ਪੈਂਦਾ ਹੈ, ਪਰ ਉਹ ਅਜਿਹਾ ਨਹੀਂ ਰਹੇਗਾ, ਉਹ ਆਪਣੀਆਂ ਅੱਖਾਂ ਖੋਲ੍ਹਦਾ ਅਤੇ ਉਹ ਦਾ ਕੁਝ ਰਹਿੰਦਾ ਹੀ ਨਹੀਂ,
20ਭੈਅ ਹੜ੍ਹ ਵਾਂਗੂੰ ਉਹ ਦੇ ਉੱਤੇ ਆ ਪੈਂਦਾ ਹੈ, ਅਤੇ ਤੂਫ਼ਾਨ ਰਾਤ ਦੇ ਵੇਲੇ ਉਸ ਨੂੰ ਉਡਾ ਕੇ ਲੈ ਜਾਂਦਾ ਹੈ।
21ਪੂਰਬੀ ਹਵਾ ਉਸ ਨੂੰ ਚੁੱਕ ਕੇ ਲੈ ਜਾਂਦੀ ਹੈ ਅਤੇ ਉਹ ਚਲਾ ਜਾਂਦਾ ਹੈ, ਉਹ ਉਸ ਨੂੰ ਉਸ ਦੇ ਥਾਂ ਤੋਂ ਹੂੰਝ ਕੇ ਲੈ ਜਾਂਦੀ ਹੈ।
22ਕਿਉਂਕਿ ਪਰਮੇਸ਼ੁਰ ਬਿਨ੍ਹਾਂ ਤਰਸ ਖਾਧੇ ਉਸ ਉੱਤੇ ਬਿਪਤਾ ਪਵੇਗਾ, ਉਹ ਉਸ ਦੇ ਹੱਥੋਂ ਨੱਠੇਗਾ।
23ਲੋਕ ਉਸ ਦੇ ਉੱਤੇ ਤਾੜੀਆਂ ਵਜਾਉਣਗੇ, ਅਤੇ ਉਸ ਉੱਤੇ ਫੁੰਕਾਰਨਗੇ ਕਿ ਉਹ ਆਪ ਸਥਾਨ ਤੇ ਨਾ ਰਹਿ ਸਕੇਗਾ।”