Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਅੱਯੂਬ

ਅੱਯੂਬ 36

Help us?
Click on verse(s) to share them!
1ਅਤੇ ਅਲੀਹੂ ਨੇ ਫੇਰ ਆਖਿਆ,
2“ਮੇਰੇ ਲਈ ਜ਼ਰਾ ਠਹਿਰ ਅਤੇ ਮੈਂ ਤੈਨੂੰ ਦੱਸਾਂਗਾ, ਕਿਉਂਕਿ ਪਰਮੇਸ਼ੁਰ ਦੇ ਪੱਖ ਵਿੱਚ ਹੋਰ ਵੀ ਗੱਲਾਂ ਆਖਣੀਆਂ ਹਨ।
3ਮੈਂ ਆਪਣਾ ਗਿਆਨ ਦੂਰੋਂ ਲਿਆਵਾਂਗਾ, ਅਤੇ ਮੈਂ ਆਪਣੇ ਸਿਰਜਣਹਾਰ ਨੂੰ ਧਰਮੀ ਠਹਿਰਾਵਾਂਗਾ,
4ਕਿਉਂ ਜੋ ਸੱਚ-ਮੁੱਚ ਮੇਰੀਆਂ ਗੱਲਾਂ ਝੂਠੀਆਂ ਨਹੀਂ ਹਨ, ਸੰਪੂਰਨ ਗਿਆਨਵਾਨ ਤੇਰੇ ਨਾਲ ਹੈ।
5“ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਕਿਸੇ ਨੂੰ ਤੁੱਛ ਨਹੀਂ ਜਾਣਦਾ, ਉਹ ਬਲ ਤੇ ਬੁੱਧ ਵਿੱਚ ਮਹਾਨ ਹੈ।
6ਉਹ ਦੁਸ਼ਟ ਨੂੰ ਜੀਉਂਦਾ ਨਹੀਂ ਰੱਖਦਾ, ਪਰ ਉਹ ਮਸਕੀਨਾਂ ਨੂੰ ਉਹਨਾਂ ਦਾ ਹੱਕ ਦਿੰਦਾ ਹੈ।
7ਉਹ ਧਰਮੀ ਵੱਲੋਂ ਅੱਖ ਨਹੀਂ ਫੇਰਦਾ, ਪਰ ਰਾਜਿਆਂ ਨਾਲ ਰਾਜ ਗੱਦੀ ਉੱਤੇ ਉਹਨਾਂ ਨੂੰ ਸਦਾ ਲਈ ਬਿਠਾਉਂਦਾ ਹੈ ਅਤੇ ਉਹ ਉੱਚੇ ਕੀਤੇ ਜਾਂਦੇ ਹਨ।
8ਅਤੇ ਜੇਕਰ ਉਹ ਬੇੜੀਆਂ ਨਾਲ ਜਕੜੇ ਜਾਣ, ਅਤੇ ਮੁਸੀਬਤ ਦੀਆਂ ਰੱਸੀਆਂ ਨਾਲ ਬੰਨ੍ਹੇ ਜਾਣ,
9ਤਾਂ ਵੀ ਉਹ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ, ਨਾਲੇ ਉਹਨਾਂ ਦੇ ਅਪਰਾਧ ਪਰਗਟ ਕਰਦਾ ਹੈ ਕਿ ਉਹ ਘਮੰਡੀ ਹਨ।
10ਉਹ ਸਿੱਖਿਆ ਲਈ ਉਹਨਾਂ ਦੇ ਕੰਨ ਖੋਲ੍ਹਦਾ ਹੈ ਅਤੇ ਫ਼ਰਮਾਉਂਦਾ ਹੈ ਕਿ ਬੁਰਿਆਈ ਤੋਂ ਮੁੜੋ!
11ਜੇ ਉਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, ਤਦ ਉਹ ਆਪਣੇ ਦਿਨ ਭਲਿਆਈ ਵਿੱਚ, ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ ਪੂਰੇ ਕਰਨਗੇ।
12ਪਰ ਜੇਕਰ ਉਹ ਨਾ ਸੁਣਨ, ਤਦ ਉਹ ਤਲਵਾਰ ਨਾਲ ਨਾਸ ਹੋਣਗੇ, ਅਤੇ ਗਿਆਨ ਤੋਂ ਬਿਨ੍ਹਾਂ ਮਰਨਗੇ!
13“ਪਰ ਉਹ ਦਿਲੋਂ ਆਗਿਆਕਾਰੀ ਨਾ ਹੋ ਕੇ ਕ੍ਰੋਧ ਵਧਾਉਂਦੇ ਹਨ, ਅਤੇ ਜਦ ਉਹ ਉਹਨਾਂ ਨੂੰ ਬੰਨ੍ਹਦਾ ਹੈ, ਤਾਂ ਵੀ ਉਹ ਦੁਹਾਈ ਨਹੀਂ ਦਿੰਦੇ।
14ਉਹ ਜੁਆਨੀ ਵਿੱਚ ਜਾਨ ਛੱਡ ਦਿੰਦੇ ਹਨ, ਅਤੇ ਪੁਰਖਗਾਮੀਆਂ ਵਿੱਚ ਉਹਨਾਂ ਦਾ ਜੀਵਨ ਮੁੱਕ ਜਾਂਦਾ ਹੈ।
15ਉਹ ਦੁਖਿਆਰੇ ਨੂੰ ਉਹ ਦੇ ਦੁੱਖਾਂ ਤੋਂ ਛੁਡਾਉਂਦਾ ਹੈ, ਅਤੇ ਉਹ ਉਹਨਾਂ ਨਾਲ ਜ਼ੁਲਮ ਦੇ ਸਮੇਂ ਵੀ ਗੱਲ ਕਰਦਾ ਹੈ।
16ਹਾਂ, ਉਹ ਨੇ ਤੈਨੂੰ ਦੁੱਖ ਦੇ ਮੂੰਹ ਤੋਂ ਕੱਢ ਕੇ ਅਜਿਹੇ ਖੁੱਲ੍ਹੇ ਥਾਂ ਵਿੱਚ ਪਹੁੰਚਾਉਂਦਾ ਹੈ ਜਿੱਥੇ ਕੋਈ ਤੰਗੀ ਨਹੀਂ, ਅਤੇ ਤੇਰੀ ਮੇਜ਼ ਉੱਤੇ ਚਿਕਨਾ ਭੋਜਨ ਪਰੋਸਦਾ ਹੈ।
17ਪਰ ਹੁਣ ਤੂੰ ਦੁਸ਼ਟਾਂ ਦੇ ਯੋਗ ਸਜ਼ਾ ਨਾਲ ਭਰਿਆ ਹੋਇਆ ਹੈ, ਸਜ਼ਾ ਅਤੇ ਨਿਆਂ ਤੈਨੂੰ ਫੜ੍ਹਦੇ ਹਨ।
18ਖ਼ਬਰਦਾਰ, ਕਿਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ, ਨਾ ਪ੍ਰਾਸਚਿਤ ਦਾ ਵਾਧਾ ਤੈਨੂੰ ਕੁਰਾਹੇ ਪਵੇ!

19ਭਲਾ, ਤੇਰੀ ਦੁਹਾਈ ਜਾਂ ਸ਼ਕਤੀ ਦਾ ਸਾਰਾ ਜ਼ੋਰ ਤੈਨੂੰ ਛੁਡਾਵੇਗਾ ਕਿ ਤੂੰ ਦੁੱਖ ਵਿੱਚ ਨਾ ਪਵੇਂ?
20ਉਸ ਰਾਤ ਲਈ ਨਾ ਲੋਚ, ਜਦੋਂ ਲੋਕ ਆਪਣੇ ਸਥਾਨਾਂ ਤੋਂ ਕੱਢੇ ਜਾਂਦੇ ਹਨ।
21ਚੌਕਸ ਰਹਿ, ਬੁਰਿਆਈ ਵੱਲ ਨਾ ਫਿਰ, ਕਿਉਂ ਜੋ ਤੂੰ ਦੁੱਖ ਤੋਂ ਜ਼ਿਆਦਾ ਇਸੇ ਨੂੰ ਚੁਣਿਆ ਹੈ।
22“ਵੇਖ, ਪਰਮੇਸ਼ੁਰ ਆਪਣੀ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ, ਉਹ ਦੇ ਤੁੱਲ ਸਿੱਖਿਆ ਦੇਣ ਵਾਲਾ ਕੌਣ ਹੈ?
23ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, ਜਾਂ ਕੌਣ ਕਹਿ ਸਕਦਾ ਹੈ ਕਿ ਤੂੰ ਗਲਤੀ ਕੀਤੀ ਹੈ?
24ਉਸ ਦੇ ਕੰਮਾਂ ਦੀ ਵਡਿਆਈ ਕਰਨਾ ਯਾਦ ਰੱਖ, ਜਿਸ ਦੀ ਉਸਤਤ ਦਾ ਗੀਤ ਮਨੁੱਖ ਗਾਉਂਦੇ ਹਨ।
25ਸਾਰੇ ਮਨੁੱਖਾਂ ਨੇ ਉਹ ਨੂੰ ਵੇਖਿਆ ਹੈ, ਮਨੁੱਖ ਉਹ ਨੂੰ ਦੂਰੋਂ ਤੱਕਦਾ ਹੈ।
26ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਅਸੀਂ ਉਹ ਨੂੰ ਨਹੀਂ ਜਾਣਦੇ, ਉਹ ਦੇ ਵਰਿਹਾਂ ਦੀ ਗਿਣਤੀ ਸਮਝ ਤੋਂ ਪਰ੍ਹੇ ਹੈ।
27“ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, ਜਿਹੜੀਆਂ ਉਹ ਦੀ ਭਾਫ਼ ਤੋਂ ਮੀਂਹ ਬਣ ਕੇ ਵਰ੍ਹਦੀਆਂ ਹਨ,
28ਜਿਹਨਾਂ ਨੂੰ ਬੱਦਲ ਡੋਲ੍ਹਦੇ ਹਨ, ਅਤੇ ਉਹ ਮਨੁੱਖਾਂ ਉੱਤੇ ਬਹੁਤਾਇਤ ਨਾਲ ਵਰ੍ਹਦੀਆਂ ਹਨ।
29ਭਲਾ, ਕੋਈ ਘਟਾਂ ਦਾ ਫੈਲਣਾ ਅਤੇ ਉਹ ਦੇ ਮੰਡਪ ਦੀਆਂ ਗਰਜਾਂ ਸਮਝ ਸਕਦਾ ਹੈ?
30ਵੇਖ, ਉਹ ਉਸ ਉੱਤੇ ਆਪਣਾ ਚਾਨਣ ਫੈਲਾਉਂਦਾ ਹੈ, ਅਤੇ ਸਮੁੰਦਰ ਦੀਆਂ ਜੜ੍ਹਾਂ ਨੂੰ ਵੀ ਢੱਕਦਾ ਹੈ।
31ਉਹ ਤਾਂ ਇਹਨਾਂ ਦੇ ਰਾਹੀਂ ਦੇਸ਼-ਦੇਸ਼ ਦੇ ਲੋਕਾਂ ਦਾ ਇਨਸਾਫ਼ ਕਰਦਾ ਹੈ, ਅਤੇ ਵਾਫ਼ਰੀ ਨਾਲ ਭੋਜਨ ਦਿੰਦਾ ਹੈ।
32ਉਹ ਆਪਣਾ ਹੱਥ ਬਿਜਲੀ ਨਾਲ ਭਰਦਾ ਹੈ, ਅਤੇ ਉਹ ਨੂੰ ਹੁਕਮ ਦਿੰਦਾ ਹੈ ਕਿ ਉਹ ਨਿਸ਼ਾਨੇ ਉੱਤੇ ਡਿੱਗੇ।
33ਉਹ ਦੀ ਕੜਕ ਆਉਣ ਵਾਲੇ ਤੂਫ਼ਾਨ ਦੀ ਖ਼ਬਰ ਦਿੰਦੀ ਹੈ, ਪਸ਼ੂ ਵੀ ਉਹ ਦੀ ਚੜ੍ਹਤ ਦੀ ਖ਼ਬਰ ਦਿੰਦੇ ਹਨ।”