Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਅੱਯੂਬ

ਅੱਯੂਬ 40

Help us?
Click on verse(s) to share them!
1ਫੇਰ ਯਹੋਵਾਹ ਨੇ ਅੱਯੂਬ ਨੂੰ ਇਹ ਵੀ ਆਖਿਆ,
2“ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ!
3“ਤਦ ਅੱਯੂਬ ਨੇ ਯਹੋਵਾਹ ਨੂੰ ਉੱਤਰ ਦਿੱਤਾ
4ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।
5ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦੇਵਾਂਗਾ, ਸਗੋਂ ਦੋ ਵਾਰ ਅਤੇ ਹੁਣ ਮੈਂ ਕੁਝ ਹੋਰ ਨਾ ਆਖਾਂਗਾ!
6“ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ,
7ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ!
8“ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ?
9ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?।
10ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ!
11ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -
12ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ!
13ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ,
14ਤਦ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ!
15“ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ।
16ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!
17ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆਂ ਹਨ।
18ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ।

19ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ!
20ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ।
21ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ।
22ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ।
23ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਨਿਡਰ ਰਹਿੰਦਾ ਹੈ।
24ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ, ਜਾਂ ਫੰਦਾ ਲਾ ਕੇ ਉਹ ਨੂੰ ਨੱਥ ਸਕਦਾ ਹੈ?”