Text copied!
Bibles in Panjabi

ਆਮੋਸ 5:7-15 in Panjabi

Help us?

ਆਮੋਸ 5:7-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੁਸੀਂ ਜਿਹੜੇ ਨਿਆਂ ਨੂੰ ਕੁੜੱਤਣ ਵਿੱਚ ਬਦਲਦੇ ਹੋ ਅਤੇ ਧਰਮ ਨੂੰ ਮਿੱਟੀ ਵਿੱਚ ਮਿਲਾਉਂਦੇ ਹੋ!
8 ਉਹ ਜੋ ਕੱਚ ਪਚਿਆ ਅਤੇ ਤਾਰਾ-ਮੰਡਲ ਦਾ ਬਣਾਉਣ ਵਾਲਾ ਹੈ, ਜੋ ਘਣਘੋਰ ਹਨੇਰੇ ਨੂੰ ਪ੍ਰਭਾਤ ਦੇ ਚਾਨਣ ਵਿੱਚ ਬਦਲ ਦਿੰਦਾ ਹੈ ਅਤੇ ਦਿਨ ਨੂੰ ਹਨੇਰੀ ਰਾਤ ਬਣਾ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਉੱਤੇ ਵਹਾਉਂਦਾ ਹੈ, ਉਸਦਾ ਨਾਮ ਯਹੋਵਾਹ ਹੈ!
9 ਜਿਹੜਾ ਛੇਤੀ ਨਾਲ ਬਲਵਾਨ ਦਾ ਵਿਨਾਸ਼ ਕਰ ਦਿੰਦਾ ਹੈ ਅਤੇ ਗੜ੍ਹਾਂ ਨੂੰ ਵੀ ਤਬਾਹ ਕਰ ਦਿੰਦਾ ਹੈ!
10 ਜੋ ਫਾਟਕ ਵਿੱਚ ਤਾੜਨਾ ਦਿੰਦਾ ਹੈ, ਉਸ ਨਾਲ ਉਹ ਵੈਰ ਰੱਖਦੇ ਹਨ ਅਤੇ ਜੋ ਸੱਚ ਬੋਲਦਾ ਹੈ, ਉਸ ਤੋਂ ਉਹ ਘਿਰਣਾ ਕਰਦੇ ਹਨ।
11 ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!
12 ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!
13 ਇਸ ਲਈ ਜੋ ਸਮਝਦਾਰ ਹੈ, ਉਹ ਅਜਿਹੇ ਸਮੇਂ ਵਿੱਚ ਚੁੱਪ-ਚਾਪ ਰਹੇ, ਕਿਉਂ ਜੋ ਇਹ ਸਮਾਂ ਬੁਰਾ ਹੈ!
14 ਹੇ ਲੋਕੋ, ਭਲਿਆਈ ਦੀ ਖੋਜ ਕਰੋ, ਬੁਰਿਆਈ ਦੀ ਨਹੀਂ, ਤਾਂ ਜੋ ਤੁਸੀਂ ਜੀਉਂਦੇ ਰਹੋ, ਫਿਰ ਜਿਵੇਂ ਤੁਸੀਂ ਕਹਿੰਦੇ ਹੋ ਉਸੇ ਤਰ੍ਹਾਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
15 ਬੁਰਿਆਈ ਤੋਂ ਘਿਰਣਾ ਕਰੋ ਅਤੇ ਭਲਿਆਈ ਨੂੰ ਪਿਆਰ ਕਰੋ, ਫਾਟਕ ਵਿੱਚ ਨਿਆਂ ਨੂੰ ਸਥਾਪਤ ਕਰੋ, ਕੀ ਜਾਣੀਏ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਯੂਸੁਫ਼ ਦੇ ਬਚੇ ਹੋਇਆਂ ਉੱਤੇ ਕਿਰਪਾ ਕਰੇ।
ਆਮੋਸ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ