Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਇਬਰਾਨੀ

ਇਬਰਾਨੀ 1

Help us?
Click on verse(s) to share them!
1ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ।
2ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ।
3ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
4ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ।
5ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ।
6ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”
7ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।
8ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ,
9ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
10ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,
11ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,
12ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
13ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ?
14ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ?