Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਇਬਰਾਨੀ

ਇਬਰਾਨੀ 5

Help us?
Click on verse(s) to share them!
1ਹਰੇਕ ਪ੍ਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦੇ ਕੰਮਾਂ ਦੇ ਲਈ ਮਨੁੱਖਾਂ ਦੇ ਹੀ ਲਈ ਥਾਪਿਆ ਜਾਂਦਾ ਹੈ, ਤਾਂ ਕਿ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ।
2ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ।
3ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਉਹ ਨੂੰ ਆਪਣੇ ਪਾਪਾਂ ਦੇ ਲਈ ਵੀ ਬਲੀ ਚੜ੍ਹਾਉਣੀ ਪੈਂਦੀ ਹੈ।
4ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ।
5ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਈ ਦਿੱਤੀ ਜੋ ਪ੍ਰਧਾਨ ਜਾਜਕ ਬਣੇ, ਸਗੋਂ ਉਸ ਨੇ ਜਿਸ ਨੇ ਉਹ ਨੂੰ ਆਖਿਆ, - ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
6ਜਿਵੇਂ ਉਹ ਇੱਕ ਹੋਰ ਥਾਂ ਵਿੱਚ ਆਖਦਾ ਹੈ ਕਿ ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।
7ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ।
8ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ।
9ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।
10ਕਿ ਉਹ ਪਰਮੇਸ਼ੁਰ ਦੀ ਵੱਲੋਂ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਪ੍ਰਧਾਨ ਜਾਜਕ ਕਰਕੇ ਆਖਿਆ ਗਿਆ।
11ਉਹ ਦੇ ਵਿਖੇ ਅਸੀਂ ਬਹੁਤ ਕੁਝ ਆਖਣਾ ਹੈ ਜਿਸ ਦਾ ਅਰਥ ਕਰਨਾ ਔਖਾ ਹੈ ਕਿਉਂਕਿ ਤੁਸੀਂ ਕੰਨਾਂ ਤੋਂ ਬੋਲੇ ਹੋ ਗਏ ਹੋ।
12ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!
13ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਕਿਉਂਕਿ ਉਹ ਬੱਚਾ ਹੈ।
14ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ।