Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਇਬਰਾਨੀ

ਇਬਰਾਨੀ 7

Help us?
Click on verse(s) to share them!
1ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ।
2ਜਿਸ ਨੂੰ ਅਬਰਾਹਾਮ ਨੇ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ।
3ਜਿਸ ਦਾ ਨਾ ਪਿਤਾ ਨਾ ਮਾਤਾ ਨਾ ਕੁੱਲਪੱਤ੍ਰੀ ਹੈ, ਜਿਸ ਦੇ ਨਾ ਦਿਨਾਂ ਦਾ ਆਦ ਅਤੇ ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ।
4ਹੁਣ ਧਿਆਨ ਕਰੋ ਕਿ ਇਹ ਕਿੰਨ੍ਹਾਂ ਮਹਾਨ ਸੀ ਜਿਸ ਨੂੰ ਘਰਾਣੇ ਦੇ ਹਾਕਮ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸਵੰਧ ਦਿੱਤਾ।
5ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ, ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਬਿਵਸਥਾ ਦੇ ਅਨੁਸਾਰ ਦਸਵੰਧ ਲੈਣ ਦਾ ਹੁਕਮ ਹੈ।
6ਪਰ ਜਿਸ ਦੀ ਕੁੱਲਪੱਤ੍ਰੀ ਉਨ੍ਹਾਂ ਨਾਲ ਰਲਦੀ ਨਹੀਂ ਸੀ ਉਹ ਨੇ ਅਬਰਾਹਾਮ ਤੋਂ ਦਸਵੰਧ ਲਿਆ ਅਤੇ ਉਹ ਨੂੰ ਬਰਕਤ ਦਿੱਤੀ ਜਿਸ ਨੂੰ ਵਾਇਦੇ ਦਿੱਤੇ ਹੋਏ ਸਨ।
7ਪਰ ਕੋਈ ਸ਼ੱਕ ਨਹੀਂ ਭਈ ਛੋਟੇ ਨੂੰ ਵੱਡੇ ਤੋਂ ਬਰਕਤ ਮਿਲਦੀ ਹੈ।
8ਅਤੇ ਇੱਥੇ ਮਰਨ ਵਾਲੇ ਮਨੁੱਖ ਦਸਵੰਧ ਲੈਂਦੇ ਹਨ ਪਰ ਉੱਥੇ ਉਹ ਲੈਂਦਾ ਹੈ ਜਿਸ ਦੇ ਵਿਖੇ ਇਹ ਗਵਾਹੀ ਦਿੱਤੀ ਜਾਂਦੀ ਹੈ ਭਈ ਉਹ ਜਿਉਂਦਾ ਹੈ।
9ਸੋ ਇਹ ਆਖ ਸਕਦੇ ਹਾਂ ਜੋ ਲੇਵੀ ਨੇ ਵੀ ਜਿਹੜਾ ਦਸਵੰਧ ਲੈਂਦਾ ਹੈ ਅਬਰਾਹਾਮ ਦੇ ਰਾਹੀਂ ਦਸਵੰਧ ਦਿੱਤਾ।
10ਕਿਉਂ ਜੋ ਉਹ ਅਜੇ ਆਪਣੇ ਪਿਤਾ ਦੇ ਸਰੀਰ ਵਿੱਚ ਸੀ ਜਿਸ ਵੇਲੇ ਮਲਕਿਸਿਦਕ ਉਹ ਨੂੰ ਆ ਮਿਲਿਆ।
11ਸੋ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੌਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ?
12ਕਿਉਂਕਿ ਜਦੋਂ ਜਾਜਕਾਈ ਬਦਲੀ ਗਈ ਤਾਂ ਬਿਵਸਥਾ ਦਾ ਵੀ ਬਦਲਣਾ ਜ਼ਰੂਰੀ ਹੈ।
13ਕਿਉਂਕਿ ਜਿਸ ਦੇ ਬਾਰੇ ਇਹ ਗੱਲਾਂ ਕਹੀਆਂ ਜਾਂਦੀਆਂ ਹਨ, ਉਹ ਕਿਸੇ ਹੋਰ ਗੋਤ ਦਾ ਹੈ ਜਿਹਨਾਂ ਵਿੱਚੋਂ ਕਿਸੇ ਨੇ ਜਗਵੇਦੀ ਦੇ ਅੱਗੇ ਸੇਵਾ ਨਹੀਂ ਕੀਤੀ।
14ਕਿਉਂ ਜੋ ਇਹ ਪਰਗਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਵਿੱਚੋਂ ਨਿੱਕਲਿਆ ਜਿਸ ਗੋਤ ਲਈ ਮੂਸਾ ਨੇ ਜਾਜਕਾਂ ਦੇ ਬਾਰੇ ਕੁਝ ਨਹੀਂ ਆਖਿਆ।
15ਅਤੇ ਜਦੋਂ ਮਲਕਿਸਿਦਕ ਦੇ ਸਮਾਨ ਇੱਕ ਹੋਰ ਜਾਜਕ ਉੱਠਿਆ ਹੈ
16ਇਹ ਜਾਜਕ ਸਰੀਰ ਦੇ ਸੰਬੰਧੀ ਬਿਵਸਥਾ ਦੇ ਅਨੁਸਾਰ ਨਹੀਂ ਪਰ ਅਵਿਨਾਸ਼ੀ ਜੀਵਨ ਦੀ ਸਮਰੱਥਾ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਆਖਣਾ ਹੋਰ ਵੀ ਸਾਫ਼ ਹੁੰਦਾ ਹੈ।
17ਕਿਉਂ ਜੋ ਇਹ ਗਵਾਹੀ ਦਿੱਤੀ ਹੋਈ ਹੈ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੱਕ ਦਾ ਜਾਜਕ ਹੈਂ।
18ਪਹਿਲਾ ਹੁਕਮ ਕਮਜ਼ੋਰ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ।

19ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ।
20ਅਤੇ ਮਸੀਹ ਦੀ ਨਿਯੁਕਤੀ ਬਿਨ੍ਹਾਂ ਸਹੁੰ ਖਾਧੇ ਨਹੀਂ ਹੋਈ
21ਕਿਉਂ ਜੋ ਉਹ ਬਿਨ੍ਹਾਂ ਸਹੁੰ ਖਾਧੇ ਜਾਜਕ ਬਣੇ ਹਨ ਪਰ ਇਹ ਸਹੁੰ ਖਾਣ ਨਾਲ ਉਸ ਤੋਂ ਬਣਿਆ ਜਿਸ ਨੇ ਉਸ ਨੂੰ ਆਖਿਆ, -
22ਪ੍ਰਭੂ ਨੇ ਸਹੁੰ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੱਕ ਦਾ ਜਾਜਕ ਹੈਂ। ਜੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ।
23ਪਹਿਲੇ ਸਮੇਂ ਵਿੱਚ ਬਹੁਤ ਸਾਰੀ ਸੰਖਿਆ ਵਿੱਚ ਜਾਜਕ ਬਣੇ ਸਨ ਕਿਉਂਕਿ ਮੌਤ ਨੇ ਉਨ੍ਹਾਂ ਨੂੰ ਟਿਕਣ ਨਾ ਦਿੱਤਾ।
24ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ।
25ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।
26ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ।
27ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ।
28ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ।