12 ਬੁੱਧਵਾਨ ਦੇ ਮੂੰਹ ਦੀਆਂ ਗੱਲਾਂ ਕਿਰਪਾ ਦੀਆਂ ਹਨ, ਪਰ ਮੂਰਖ ਆਪਣੇ ਮੂੰਹ ਦੀਆਂ ਗੱਲਾਂ ਦੇ ਨਾਲ ਨਸ਼ਟ ਹੋ ਜਾਂਦੇ ਹਨ।
13 ਉਹ ਦੇ ਮੂੰਹ ਦੀਆਂ ਗੱਲਾਂ ਦੀ ਸ਼ੁਰੂਆਤ ਮੂਰਖਤਾਈ ਹੈ ਅਤੇ ਉਹ ਦੇ ਬੋਲ ਦਾ ਅੰਤ ਭੈੜਾ ਪਾਗਲਪੁਣਾ ਹੈ।
14 ਮੂਰਖ ਢੇਰ ਸਾਰੀਆਂ ਗੱਪਾਂ ਮਾਰਦਾ ਹੈ, ਤਾਂ ਵੀ ਮਨੁੱਖ ਨਹੀਂ ਜਾਣਦਾ ਕਿ ਕੀ ਹੋਵੇਗਾ ਅਤੇ ਜੋ ਕੁਝ ਉਹ ਦੇ ਬਾਅਦ ਹੋਵੇਗਾ, ਉਹ ਨੂੰ ਕੌਣ ਦੱਸ ਸਕਦਾ ਹੈ?