Text copied!
Bibles in Panjabi

ਉਪਦੇਸ਼ਕ 10:15-19 in Panjabi

Help us?

ਉਪਦੇਸ਼ਕ 10:15-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਮੂਰਖ ਦੀ ਮਿਹਨਤ ਉਹ ਨੂੰ ਇਸ ਤਰ੍ਹਾਂ ਥਕਾਉਂਦੀ ਹੈ, ਭਈ ਉਹ ਸ਼ਹਿਰ ਦਾ ਰਾਹ ਵੀ ਨਹੀਂ ਜਾਣਦਾ।
16 ਹੇ ਦੇਸ, ਤੇਰੇ ਉੱਤੇ ਹਾਏ ਹਾਏ! ਜਦ ਤੇਰਾ ਰਾਜਾ ਅਜੇ ਮੁੰਡਾ ਹੈ ਅਤੇ ਤੇਰੇ ਹਾਕਮ ਸਵੇਰ-ਸਾਰ ਦਾਵਤ ਉਡਾਉਂਦੇ ਹਨ।
17 ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਰਾਜਾ ਨੇਕ ਘਰਾਣੇ ਦਾ ਪੁੱਤਰ ਹੋਵੇ ਅਤੇ ਤੇਰੇ ਹਾਕਮ ਵੇਲੇ ਸਿਰ ਜ਼ੋਰ ਵਧਾਉਣ ਲਈ ਖਾਂਦੇ ਹਨ, ਨਾ ਕਿ ਨਸ਼ੇ ਲਈ।
18 ਆਲਸ ਕਰਕੇ ਛੱਤ ਦੀਆਂ ਕੜੀਆਂ ਲਿਫ ਜਾਂਦੀਆਂ ਹਨ ਅਤੇ ਢਿੱਲੇ ਹੱਥਾਂ ਦੇ ਕਾਰਨ ਛੱਤ ਚੋਂਦੀ ਹੈ।
19 ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।
ਉਪਦੇਸ਼ਕ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ