17 ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਰਾਜਾ ਨੇਕ ਘਰਾਣੇ ਦਾ ਪੁੱਤਰ ਹੋਵੇ ਅਤੇ ਤੇਰੇ ਹਾਕਮ ਵੇਲੇ ਸਿਰ ਜ਼ੋਰ ਵਧਾਉਣ ਲਈ ਖਾਂਦੇ ਹਨ, ਨਾ ਕਿ ਨਸ਼ੇ ਲਈ।
18 ਆਲਸ ਕਰਕੇ ਛੱਤ ਦੀਆਂ ਕੜੀਆਂ ਲਿਫ ਜਾਂਦੀਆਂ ਹਨ ਅਤੇ ਢਿੱਲੇ ਹੱਥਾਂ ਦੇ ਕਾਰਨ ਛੱਤ ਚੋਂਦੀ ਹੈ।
19 ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।