Text copied!
Bibles in Panjabi

ਉਪਦੇਸ਼ਕ 10:7-17 in Panjabi

Help us?

ਉਪਦੇਸ਼ਕ 10:7-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਦੇਖਿਆ ਜੋ ਦਾਸ ਘੋੜਿਆਂ ਉੱਤੇ ਚੜ੍ਹਦੇ ਅਤੇ ਸਰਦਾਰ ਦਾਸਾਂ ਵਾਂਗੂੰ ਧਰਤੀ ਉੱਤੇ ਪੈਦਲ ਤੁਰਦੇ ਹਨ।
8 ਜਿਹੜਾ ਟੋਆ ਪੁੱਟਦਾ ਹੈ ਉਹ ਉਸ ਦੇ ਵਿੱਚ ਡਿੱਗੇਗਾ ਅਤੇ ਜਿਹੜਾ ਕੰਧ ਢਾਉਂਦਾ ਹੈ ਉਹ ਨੂੰ ਸੱਪ ਲੜੇਗਾ।
9 ਜਿਹੜਾ ਪੱਥਰਾਂ ਨੂੰ ਖੋਦਦਾ ਹੈ, ਉਹ ਉਹਨਾਂ ਕੋਲੋਂ ਸੱਟ ਖਾਂਦਾ ਹੈ ਅਤੇ ਜਿਹੜਾ ਲੱਕੜ ਚੀਰਦਾ ਹੈ, ਉਹ ਉਸੇ ਤੋਂ ਜੋਖ਼ਮ ਵਿੱਚ ਪੈਂਦਾ ਹੈ।
10 ਜੇਕਰ ਲੋਹਾ ਖੁੰਡਾ ਹੋਵੇ ਅਤੇ ਮਨੁੱਖ ਉਸ ਦੀ ਧਾਰ ਤਿੱਖੀ ਨਾ ਕਰੇ, ਤਾਂ ਜ਼ੋਰ ਵਧੇਰੇ ਲਾਉਣਾ ਪੈਂਦਾ ਹੈ, ਪਰ ਸਫ਼ਲ ਹੋਣ ਲਈ ਬੁੱਧ ਵੱਡੀ ਗੁਣਕਾਰ ਹੈ।
11 ਜੇ ਸੱਪ ਮੰਤਰ ਪੜ੍ਹੇ ਜਾਣ ਤੋਂ ਪਹਿਲਾਂ ਲੜੇ, ਤਾਂ ਮੰਤਰ ਪੜ੍ਹਨ ਵਾਲੇ ਨੂੰ ਕੁਝ ਲਾਭ ਨਾ ਹੋਵੇਗਾ।
12 ਬੁੱਧਵਾਨ ਦੇ ਮੂੰਹ ਦੀਆਂ ਗੱਲਾਂ ਕਿਰਪਾ ਦੀਆਂ ਹਨ, ਪਰ ਮੂਰਖ ਆਪਣੇ ਮੂੰਹ ਦੀਆਂ ਗੱਲਾਂ ਦੇ ਨਾਲ ਨਸ਼ਟ ਹੋ ਜਾਂਦੇ ਹਨ।
13 ਉਹ ਦੇ ਮੂੰਹ ਦੀਆਂ ਗੱਲਾਂ ਦੀ ਸ਼ੁਰੂਆਤ ਮੂਰਖਤਾਈ ਹੈ ਅਤੇ ਉਹ ਦੇ ਬੋਲ ਦਾ ਅੰਤ ਭੈੜਾ ਪਾਗਲਪੁਣਾ ਹੈ।
14 ਮੂਰਖ ਢੇਰ ਸਾਰੀਆਂ ਗੱਪਾਂ ਮਾਰਦਾ ਹੈ, ਤਾਂ ਵੀ ਮਨੁੱਖ ਨਹੀਂ ਜਾਣਦਾ ਕਿ ਕੀ ਹੋਵੇਗਾ ਅਤੇ ਜੋ ਕੁਝ ਉਹ ਦੇ ਬਾਅਦ ਹੋਵੇਗਾ, ਉਹ ਨੂੰ ਕੌਣ ਦੱਸ ਸਕਦਾ ਹੈ?
15 ਮੂਰਖ ਦੀ ਮਿਹਨਤ ਉਹ ਨੂੰ ਇਸ ਤਰ੍ਹਾਂ ਥਕਾਉਂਦੀ ਹੈ, ਭਈ ਉਹ ਸ਼ਹਿਰ ਦਾ ਰਾਹ ਵੀ ਨਹੀਂ ਜਾਣਦਾ।
16 ਹੇ ਦੇਸ, ਤੇਰੇ ਉੱਤੇ ਹਾਏ ਹਾਏ! ਜਦ ਤੇਰਾ ਰਾਜਾ ਅਜੇ ਮੁੰਡਾ ਹੈ ਅਤੇ ਤੇਰੇ ਹਾਕਮ ਸਵੇਰ-ਸਾਰ ਦਾਵਤ ਉਡਾਉਂਦੇ ਹਨ।
17 ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਰਾਜਾ ਨੇਕ ਘਰਾਣੇ ਦਾ ਪੁੱਤਰ ਹੋਵੇ ਅਤੇ ਤੇਰੇ ਹਾਕਮ ਵੇਲੇ ਸਿਰ ਜ਼ੋਰ ਵਧਾਉਣ ਲਈ ਖਾਂਦੇ ਹਨ, ਨਾ ਕਿ ਨਸ਼ੇ ਲਈ।
ਉਪਦੇਸ਼ਕ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ