5ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ।
6ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ।
7ਚਾਨਣ ਤਾਂ ਮਨ ਭਾਉਂਦਾ ਹੈ ਅਤੇ ਸੂਰਜ ਨੂੰ ਦੇਖਣਾ ਅੱਖਾਂ ਨੂੰ ਚੰਗਾ ਲੱਗਦਾ ਹੈ।
8ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!
9ਹੇ ਜੁਆਨ, ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ।