10ਉਪਦੇਸ਼ਕ ਨੇ ਮਨ ਭਾਉਂਦੀਆਂ ਗੱਲਾਂ ਖੋਜੀਆਂ ਅਤੇ ਜੋ ਕੁਝ ਉਸ ਨੇ ਲਿਖਿਆ, ਉਹ ਸਿੱਧੀਆਂ ਅਤੇ ਸਚਿਆਈ ਦੀਆਂ ਗੱਲਾਂ ਸਨ।
11ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ।
12ਸੋ ਹੁਣ, ਹੇ ਮੇਰੇ ਪੁੱਤਰ, ਤੂੰ ਇਹਨਾਂ ਤੋਂ ਹੁਸ਼ਿਆਰੀ ਸਿੱਖ, - ਬਹੁਤ ਪੋਥੀਆਂ ਦੇ ਰਚਣ ਦਾ ਅੰਤ ਨਹੀਂ ਹੁੰਦਾ ਅਤੇ ਬਹੁਤ ਪੜ੍ਹਨਾ ਸਰੀਰ ਨੂੰ ਥਕਾਉਂਦਾ ਹੈ।