2ਜਦ ਤੱਕ ਸੂਰਜ ਅਤੇ ਚਾਨਣ, ਚੰਦਰਮਾ ਅਤੇ ਤਾਰੇ ਹਨੇਰੇ ਨਹੀਂ ਹੁੰਦੇ ਅਤੇ ਮੀਂਹ ਵਰ੍ਹਨ ਤੋਂ ਬਾਅਦ ਬੱਦਲ ਮੁੜ ਆਉਣ
3ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ
4ਅਤੇ ਗਲੀ ਦੇ ਬੂਹੇ ਬੰਦ ਹੋ ਜਾਣ, ਜਦ ਚੱਕੀ ਪੀਸਣ ਦੀ ਅਵਾਜ਼ ਹੌਲੀ ਹੋ ਜਾਵੇ ਅਤੇ ਪੰਛੀ ਦੀ ਅਵਾਜ਼ ਤੋਂ ਉਹ ਚੌਂਕ ਕੇ ਉੱਠ ਜਾਣ ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,
5ਫੇਰ ਉਹ ਉਚਿਆਈ ਤੋਂ ਵੀ ਡਰਨਗੇ ਅਤੇ ਰਾਹ ਵਿੱਚ ਖੌਫ਼ ਖਾਣਗੇ, ਬਦਾਮ ਦਾ ਬੂਟਾ ਫਲੇਗਾ ਅਤੇ ਟਿੱਡੀ ਵੀ ਭਾਰੀ ਲੱਗੇਗੀ ਅਤੇ ਇੱਛਾ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕਾਲ ਦੇ ਟਿਕਾਣੇ ਨੂੰ ਤੁਰ ਜਾਂਦਾ ਹੈ ਅਤੇ ਸੋਗ ਕਰਨ ਵਾਲੇ ਗਲੀ-ਗਲੀ ਫਿਰਦੇ ਹਨ,