3 ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ
4 ਅਤੇ ਗਲੀ ਦੇ ਬੂਹੇ ਬੰਦ ਹੋ ਜਾਣ, ਜਦ ਚੱਕੀ ਪੀਸਣ ਦੀ ਅਵਾਜ਼ ਹੌਲੀ ਹੋ ਜਾਵੇ ਅਤੇ ਪੰਛੀ ਦੀ ਅਵਾਜ਼ ਤੋਂ ਉਹ ਚੌਂਕ ਕੇ ਉੱਠ ਜਾਣ ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,
5 ਫੇਰ ਉਹ ਉਚਿਆਈ ਤੋਂ ਵੀ ਡਰਨਗੇ ਅਤੇ ਰਾਹ ਵਿੱਚ ਖੌਫ਼ ਖਾਣਗੇ, ਬਦਾਮ ਦਾ ਬੂਟਾ ਫਲੇਗਾ ਅਤੇ ਟਿੱਡੀ ਵੀ ਭਾਰੀ ਲੱਗੇਗੀ ਅਤੇ ਇੱਛਾ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕਾਲ ਦੇ ਟਿਕਾਣੇ ਨੂੰ ਤੁਰ ਜਾਂਦਾ ਹੈ ਅਤੇ ਸੋਗ ਕਰਨ ਵਾਲੇ ਗਲੀ-ਗਲੀ ਫਿਰਦੇ ਹਨ,
6 ਇਸ ਤੋਂ ਪਹਿਲਾਂ ਕਿ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ ਜਾਂ ਸੋਨੇ ਦਾ ਕਟੋਰਾ ਟੁੱਟ ਜਾਵੇ, ਜਾਂ ਘੜਾ ਸੋਤੇ ਦੇ ਕੋਲ ਭੰਨਿਆ ਜਾਵੇ, ਜਾਂ ਤਲਾਬ ਦੇ ਕੋਲ ਚਰਖੜੀ ਟੁੱਟ ਜਾਵੇ