Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 12

ਉਪਦੇਸ਼ਕ 12:3-7

Help us?
Click on verse(s) to share them!
3ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ
4ਅਤੇ ਗਲੀ ਦੇ ਬੂਹੇ ਬੰਦ ਹੋ ਜਾਣ, ਜਦ ਚੱਕੀ ਪੀਸਣ ਦੀ ਅਵਾਜ਼ ਹੌਲੀ ਹੋ ਜਾਵੇ ਅਤੇ ਪੰਛੀ ਦੀ ਅਵਾਜ਼ ਤੋਂ ਉਹ ਚੌਂਕ ਕੇ ਉੱਠ ਜਾਣ ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,
5ਫੇਰ ਉਹ ਉਚਿਆਈ ਤੋਂ ਵੀ ਡਰਨਗੇ ਅਤੇ ਰਾਹ ਵਿੱਚ ਖੌਫ਼ ਖਾਣਗੇ, ਬਦਾਮ ਦਾ ਬੂਟਾ ਫਲੇਗਾ ਅਤੇ ਟਿੱਡੀ ਵੀ ਭਾਰੀ ਲੱਗੇਗੀ ਅਤੇ ਇੱਛਾ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕਾਲ ਦੇ ਟਿਕਾਣੇ ਨੂੰ ਤੁਰ ਜਾਂਦਾ ਹੈ ਅਤੇ ਸੋਗ ਕਰਨ ਵਾਲੇ ਗਲੀ-ਗਲੀ ਫਿਰਦੇ ਹਨ,
6ਇਸ ਤੋਂ ਪਹਿਲਾਂ ਕਿ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ ਜਾਂ ਸੋਨੇ ਦਾ ਕਟੋਰਾ ਟੁੱਟ ਜਾਵੇ, ਜਾਂ ਘੜਾ ਸੋਤੇ ਦੇ ਕੋਲ ਭੰਨਿਆ ਜਾਵੇ, ਜਾਂ ਤਲਾਬ ਦੇ ਕੋਲ ਚਰਖੜੀ ਟੁੱਟ ਜਾਵੇ
7ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।

Read ਉਪਦੇਸ਼ਕ 12ਉਪਦੇਸ਼ਕ 12
Compare ਉਪਦੇਸ਼ਕ 12:3-7ਉਪਦੇਸ਼ਕ 12:3-7