7 ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।
8 ਵਿਅਰਥ ਹੀ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਕੁਝ ਵਿਅਰਥ ਹੈ!
9 ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।
10 ਉਪਦੇਸ਼ਕ ਨੇ ਮਨ ਭਾਉਂਦੀਆਂ ਗੱਲਾਂ ਖੋਜੀਆਂ ਅਤੇ ਜੋ ਕੁਝ ਉਸ ਨੇ ਲਿਖਿਆ, ਉਹ ਸਿੱਧੀਆਂ ਅਤੇ ਸਚਿਆਈ ਦੀਆਂ ਗੱਲਾਂ ਸਨ।
11 ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ।
12 ਸੋ ਹੁਣ, ਹੇ ਮੇਰੇ ਪੁੱਤਰ, ਤੂੰ ਇਹਨਾਂ ਤੋਂ ਹੁਸ਼ਿਆਰੀ ਸਿੱਖ, - ਬਹੁਤ ਪੋਥੀਆਂ ਦੇ ਰਚਣ ਦਾ ਅੰਤ ਨਹੀਂ ਹੁੰਦਾ ਅਤੇ ਬਹੁਤ ਪੜ੍ਹਨਾ ਸਰੀਰ ਨੂੰ ਥਕਾਉਂਦਾ ਹੈ।