7ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।
8ਵਿਅਰਥ ਹੀ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਕੁਝ ਵਿਅਰਥ ਹੈ!
9ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।