7 ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।
8 ਵਿਅਰਥ ਹੀ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਕੁਝ ਵਿਅਰਥ ਹੈ!
9 ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।