1ਲੁੱਕ ਯਰੂਸ਼ਲਮ ਦੇ ਰਾਜਾ, ਦਾਊਦ ਦੇ ਪੁੱਤਰ ਉਪਦੇਸ਼ਕ ਦੇ ਬਚਨ।
2ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ!
3ਆਦਮੀ ਨੂੰ ਉਸ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠ ਕਰਦਾ ਹੈ?
4ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।
5ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ।
6ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।
7ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।