11 ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।
12 ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ।
13 ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।