14ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ!
15ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ।
16ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।
17ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!