Text copied!
Bibles in Panjabi

ਉਪਦੇਸ਼ਕ 2:10-16 in Panjabi

Help us?

ਉਪਦੇਸ਼ਕ 2:10-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ।
11 ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।
12 ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।
13 ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ।
14 ਬੁੱਧਵਾਨ ਦੀਆਂ ਅੱਖਾਂ ਸਿਰ ਵਿੱਚ ਹੀ ਰਹਿੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਤੁਰਦਾ ਹੈ, ਤਾਂ ਵੀ ਮੈਂ ਜਾਣ ਲਿਆ ਕਿ ਸਾਰਿਆਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ।
15 ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੋ ਕੁਝ ਮੂਰਖ ਉੱਤੇ ਬੀਤਦੀ ਹੈ, ਉਹ ਹੀ ਮੇਰੇ ਉੱਤੇ ਵੀ ਬੀਤੇਗੀ, ਤਾਂ ਫੇਰ ਮੈਂ ਵੱਧ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਵੀ ਵਿਅਰਥ ਹੀ ਹੈ।
16 ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦੀ ਯਾਦ ਸਦਾ ਤੱਕ ਰਹੇਗੀ, ਕਿਉਂ ਜੋ ਆਉਣ ਵਾਲਿਆਂ ਸਮਿਆਂ ਵਿੱਚ ਸਭ ਕੁਝ ਭੁਲਾ ਦਿੱਤਾ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਉਸੇ ਤਰ੍ਹਾਂ ਹੀ ਜਿਵੇਂ ਮੂਰਖ ਮਰਦਾ ਹੈ!
ਉਪਦੇਸ਼ਕ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ