Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 2

ਉਪਦੇਸ਼ਕ 2:12-16

Help us?
Click on verse(s) to share them!
12ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।
13ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ।
14ਬੁੱਧਵਾਨ ਦੀਆਂ ਅੱਖਾਂ ਸਿਰ ਵਿੱਚ ਹੀ ਰਹਿੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਤੁਰਦਾ ਹੈ, ਤਾਂ ਵੀ ਮੈਂ ਜਾਣ ਲਿਆ ਕਿ ਸਾਰਿਆਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ।
15ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੋ ਕੁਝ ਮੂਰਖ ਉੱਤੇ ਬੀਤਦੀ ਹੈ, ਉਹ ਹੀ ਮੇਰੇ ਉੱਤੇ ਵੀ ਬੀਤੇਗੀ, ਤਾਂ ਫੇਰ ਮੈਂ ਵੱਧ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਵੀ ਵਿਅਰਥ ਹੀ ਹੈ।
16ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦੀ ਯਾਦ ਸਦਾ ਤੱਕ ਰਹੇਗੀ, ਕਿਉਂ ਜੋ ਆਉਣ ਵਾਲਿਆਂ ਸਮਿਆਂ ਵਿੱਚ ਸਭ ਕੁਝ ਭੁਲਾ ਦਿੱਤਾ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਉਸੇ ਤਰ੍ਹਾਂ ਹੀ ਜਿਵੇਂ ਮੂਰਖ ਮਰਦਾ ਹੈ!

Read ਉਪਦੇਸ਼ਕ 2ਉਪਦੇਸ਼ਕ 2
Compare ਉਪਦੇਸ਼ਕ 2:12-16ਉਪਦੇਸ਼ਕ 2:12-16