12 ਮੈਂ ਸੱਚ ਜਾਣਦਾ ਹਾਂ ਕਿ ਉਹਨਾਂ ਦੇ ਲਈ ਇਸ ਨਾਲੋਂ ਵੱਧ ਹੋਰ ਕੁਝ ਚੰਗਾ ਨਹੀਂ ਕਿ ਉਹ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ
13 ਅਤੇ ਇਹ ਵੀ ਜੋ ਹਰੇਕ ਆਦਮੀ ਖਾਵੇ-ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ।
14 ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ।
15 ਜੋ ਕੁਝ ਹੋਇਆ ਸੀ, ਉਹ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ, ਉਹ ਪਹਿਲਾਂ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ।
16 ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ।
17 ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ।
18 ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਆਦਮ ਵੰਸ਼ੀਆਂ ਦੇ ਕਾਰਨ ਹੁੰਦਾ ਹੈ, ਤਾਂ ਜੋ ਪਰਮੇਸ਼ੁਰ ਉਹਨਾਂ ਨੂੰ ਜਾਂਚੇ ਅਤੇ ਉਹ ਵੇਖਣ ਕਿ ਉਹ ਆਪ ਪਸ਼ੂਆਂ ਵਰਗੇ ਹੀ ਹਨ।
19 ਕਿਉਂਕਿ ਜੋ ਕੁਝ ਆਦਮ ਵੰਸ਼ ਉੱਤੇ ਬੀਤਦਾ ਹੈ, ਉਹ ਹੀ ਪਸ਼ੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ, - ਜਿਵੇਂ ਇਹ ਮਰਦਾ ਹੈ, ਉਸੇ ਤਰ੍ਹਾਂ ਹੀ ਉਹ ਵੀ ਮਰਦਾ ਹੈ, ਹਾਂ, ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਮਨੁੱਖ ਪਸ਼ੂ ਨਾਲੋਂ ਕੁਝ ਉੱਤਮ ਨਹੀਂ ਹੈ। ਹਾਂ, ਸਭ ਵਿਅਰਥ ਹੀ ਹੈ!
20 ਸਾਰਿਆਂ ਦੇ ਸਾਰੇ ਇੱਕੋ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਦੇ ਵਿੱਚ ਜਾ ਰਲਦੇ ਹਨ।