Text copied!
Bibles in Panjabi

ਉਪਦੇਸ਼ਕ 3:13-16 in Panjabi

Help us?

ਉਪਦੇਸ਼ਕ 3:13-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਇਹ ਵੀ ਜੋ ਹਰੇਕ ਆਦਮੀ ਖਾਵੇ-ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ।
14 ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ।
15 ਜੋ ਕੁਝ ਹੋਇਆ ਸੀ, ਉਹ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ, ਉਹ ਪਹਿਲਾਂ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ।
16 ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ।
ਉਪਦੇਸ਼ਕ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ