Text copied!
Bibles in Panjabi

ਉਪਦੇਸ਼ਕ 3:16-21 in Panjabi

Help us?

ਉਪਦੇਸ਼ਕ 3:16-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ।
17 ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ।
18 ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਆਦਮ ਵੰਸ਼ੀਆਂ ਦੇ ਕਾਰਨ ਹੁੰਦਾ ਹੈ, ਤਾਂ ਜੋ ਪਰਮੇਸ਼ੁਰ ਉਹਨਾਂ ਨੂੰ ਜਾਂਚੇ ਅਤੇ ਉਹ ਵੇਖਣ ਕਿ ਉਹ ਆਪ ਪਸ਼ੂਆਂ ਵਰਗੇ ਹੀ ਹਨ।
19 ਕਿਉਂਕਿ ਜੋ ਕੁਝ ਆਦਮ ਵੰਸ਼ ਉੱਤੇ ਬੀਤਦਾ ਹੈ, ਉਹ ਹੀ ਪਸ਼ੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ, - ਜਿਵੇਂ ਇਹ ਮਰਦਾ ਹੈ, ਉਸੇ ਤਰ੍ਹਾਂ ਹੀ ਉਹ ਵੀ ਮਰਦਾ ਹੈ, ਹਾਂ, ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਮਨੁੱਖ ਪਸ਼ੂ ਨਾਲੋਂ ਕੁਝ ਉੱਤਮ ਨਹੀਂ ਹੈ। ਹਾਂ, ਸਭ ਵਿਅਰਥ ਹੀ ਹੈ!
20 ਸਾਰਿਆਂ ਦੇ ਸਾਰੇ ਇੱਕੋ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਦੇ ਵਿੱਚ ਜਾ ਰਲਦੇ ਹਨ।
21 ਕੌਣ ਜਾਣਦਾ ਹੈ ਕਿ ਆਦਮ ਵੰਸ਼ੀ ਦਾ ਆਤਮਾ ਉੱਪਰ ਵੱਲ ਚੜ੍ਹਦਾ ਹੈ ਅਤੇ ਪਸ਼ੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਉੱਤਰਦਾ ਹੈ?
ਉਪਦੇਸ਼ਕ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ