20ਸਾਰਿਆਂ ਦੇ ਸਾਰੇ ਇੱਕੋ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਦੇ ਵਿੱਚ ਜਾ ਰਲਦੇ ਹਨ।
21ਕੌਣ ਜਾਣਦਾ ਹੈ ਕਿ ਆਦਮ ਵੰਸ਼ੀ ਦਾ ਆਤਮਾ ਉੱਪਰ ਵੱਲ ਚੜ੍ਹਦਾ ਹੈ ਅਤੇ ਪਸ਼ੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਉੱਤਰਦਾ ਹੈ?
22ਇਸ ਲਈ ਮੈਂ ਵੇਖਿਆ ਕਿ ਮਨੁੱਖ ਦੇ ਲਈ ਇਸ ਨਾਲੋਂ ਚੰਗੀ ਹੋਰ ਕੋਈ ਗੱਲ ਨਹੀਂ ਕਿ ਉਹ ਆਪਣੇ ਕੰਮ-ਧੰਦੇ ਵਿੱਚ ਅਨੰਦ ਰਿਹਾ ਕਰੇ, ਕਿਉਂ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਬਾਅਦ ਹੋਵੇਗਾ ਉਸ ਨੂੰ ਵੇਖਣ ਲਈ ਨੂੰ ਕੌਣ ਉਹ ਨੂੰ ਮੋੜ ਲਿਆਵੇਗਾ?