4ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,
5ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ਼ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ਼ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ,
6ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਆਉਣ ਦਾ ਵੇਲਾ ਹੈ, ਇੱਕ ਸੰਭਾਲਣ ਦਾ ਵੇਲਾ ਹੈ ਅਤੇ ਇੱਕ ਸੁੱਟ ਦੇਣ ਦਾ ਵੇਲਾ ਹੈ,
7ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਰਹਿਣ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ,