Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 3

ਉਪਦੇਸ਼ਕ 3:6-11

Help us?
Click on verse(s) to share them!
6ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਆਉਣ ਦਾ ਵੇਲਾ ਹੈ, ਇੱਕ ਸੰਭਾਲਣ ਦਾ ਵੇਲਾ ਹੈ ਅਤੇ ਇੱਕ ਸੁੱਟ ਦੇਣ ਦਾ ਵੇਲਾ ਹੈ,
7ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਰਹਿਣ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ,
8ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਯੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।
9ਕੰਮ ਕਰਨ ਵਾਲੇ ਨੂੰ ਆਪਣੀ ਮਿਹਨਤ ਤੋਂ ਜੋ ਉਹ ਕਰਦਾ ਹੈ, ਕੀ ਲਾਭ ਹੈ?
10ਮੈਂ ਉਸ ਕਸ਼ਟ ਨੂੰ ਵੇਖਿਆ ਹੈ, ਜੋ ਪਰਮੇਸ਼ੁਰ ਨੇ ਆਦਮ ਵੰਸ਼ ਨੂੰ ਦਿੱਤਾ ਕਿ ਉਹ ਉਸ ਦੇ ਵਿੱਚ ਰੁੱਝੇ ਰਹਿਣ।
11ਉਸ ਨੇ ਹਰੇਕ ਵਸਤੂ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਤਾ ਨੂੰ ਵੀ ਉਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੱਕ ਕਰਦਾ ਹੈ, ਬੁੱਝ ਨਹੀਂ ਸਕਦਾ।

Read ਉਪਦੇਸ਼ਕ 3ਉਪਦੇਸ਼ਕ 3
Compare ਉਪਦੇਸ਼ਕ 3:6-11ਉਪਦੇਸ਼ਕ 3:6-11