8ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਯੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।
9ਕੰਮ ਕਰਨ ਵਾਲੇ ਨੂੰ ਆਪਣੀ ਮਿਹਨਤ ਤੋਂ ਜੋ ਉਹ ਕਰਦਾ ਹੈ, ਕੀ ਲਾਭ ਹੈ?
10ਮੈਂ ਉਸ ਕਸ਼ਟ ਨੂੰ ਵੇਖਿਆ ਹੈ, ਜੋ ਪਰਮੇਸ਼ੁਰ ਨੇ ਆਦਮ ਵੰਸ਼ ਨੂੰ ਦਿੱਤਾ ਕਿ ਉਹ ਉਸ ਦੇ ਵਿੱਚ ਰੁੱਝੇ ਰਹਿਣ।
11ਉਸ ਨੇ ਹਰੇਕ ਵਸਤੂ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਤਾ ਨੂੰ ਵੀ ਉਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੱਕ ਕਰਦਾ ਹੈ, ਬੁੱਝ ਨਹੀਂ ਸਕਦਾ।
12ਮੈਂ ਸੱਚ ਜਾਣਦਾ ਹਾਂ ਕਿ ਉਹਨਾਂ ਦੇ ਲਈ ਇਸ ਨਾਲੋਂ ਵੱਧ ਹੋਰ ਕੁਝ ਚੰਗਾ ਨਹੀਂ ਕਿ ਉਹ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ