Text copied!
Bibles in Panjabi

ਉਪਦੇਸ਼ਕ 4:1-7 in Panjabi

Help us?

ਉਪਦੇਸ਼ਕ 4:1-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ।
2 ਇਸ ਲਈ ਮੈਂ ਮੁਰਦਿਆਂ ਦੀ ਜੋ ਪਹਿਲਾਂ ਮਰ ਚੁੱਕੇ ਸਨ, ਉਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ, ਸਰਾਹੁਣਾ ਕੀਤੀ
3 ਪਰ ਦੋਹਾਂ ਨਾਲੋਂ ਜ਼ਿਆਦਾ ਚੰਗਾ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਹੁਣੇ ਤੱਕ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਵੇਖਿਆ।
4 ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
5 ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ l
6 ਸੁੱਖ ਦਾ ਇੱਕ ਮੁੱਠੀ ਭਰ ਉਨ੍ਹਾਂ ਦੋ ਮੁੱਠੀਆਂ ਨਾਲੋਂ ਚੰਗਾ ਹੈ, ਜਿਸ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ।
7 ਤਦ ਮੈਂ ਫੇਰ ਸੂਰਜ ਦੇ ਹੇਠ ਹੋਣ ਵਾਲੇ ਵਿਅਰਥ ਨੂੰ ਵੇਖਿਆ,
ਉਪਦੇਸ਼ਕ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ