Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 4

ਉਪਦੇਸ਼ਕ 4:9-15

Help us?
Click on verse(s) to share them!
9ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ,
10ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!
11ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ?
12ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।
13ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ,
14ਭਾਵੇਂ ਉਹ ਕੈਦਖ਼ਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਹੋਵੇ ਜਾਂ ਰਾਜ ਵਿੱਚ ਗਰੀਬ ਜੰਮਿਆ ਸੀ।
15ਮੈਂ ਉਹਨਾਂ ਸਾਰੇ ਜੀਉਂਦਿਆਂ ਨੂੰ ਜੋ ਸੂਰਜ ਦੇ ਹੇਠ ਤੁਰਦੇ ਹਨ ਵੇਖਿਆ ਕਿ ਉਸ ਦੂਜੇ ਜੁਆਨ ਨਾਲ ਹੋ ਗਏ, ਜੋ ਉਸ ਦੀ ਥਾਂ ਲੈਣ ਲਈ ਖੜ੍ਹਾ ਹੋਇਆ।

Read ਉਪਦੇਸ਼ਕ 4ਉਪਦੇਸ਼ਕ 4
Compare ਉਪਦੇਸ਼ਕ 4:9-15ਉਪਦੇਸ਼ਕ 4:9-15