Text copied!
Bibles in Panjabi

ਉਪਦੇਸ਼ਕ 5:11-15 in Panjabi

Help us?

ਉਪਦੇਸ਼ਕ 5:11-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਦ ਮਾਲ-ਧਨ ਦਾ ਵਾਧਾ ਹੁੰਦਾ ਹੈ ਤਾਂ ਉਹ ਦੇ ਖਾਣ ਵਾਲੇ ਵੀ ਵੱਧ ਜਾਂਦੇ ਹਨ ਅਤੇ ਉਸ ਦੇ ਮਾਲਕ ਨੂੰ ਇਸ ਨਾਲੋਂ ਹੋਰ ਕੀ ਲਾਭ ਹੈ ਕਿ ਉਹ ਨੂੰ ਆਪਣੀਆਂ ਅੱਖਾਂ ਨਾਲ ਵੇਖੇ?
12 ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ।
13 ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ
14 ਅਤੇ ਉਹ ਧਨ ਕਿਸੇ ਬੁਰੇ ਕੰਮ ਵਿੱਚ ਨਾਸ ਹੋ ਜਾਂਦਾ ਹੈ, ਫੇਰ ਉਸ ਦੇ ਇੱਕ ਪੁੱਤਰ ਜੰਮਦਾ ਹੈ ਅਤੇ ਉਸ ਵੇਲੇ ਉਹ ਦੇ ਹੱਥ ਵਿੱਚ ਕੁਝ ਨਹੀਂ ਰਹਿੰਦਾ।
15 ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ।
ਉਪਦੇਸ਼ਕ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ