Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 5

ਉਪਦੇਸ਼ਕ 5:6-19

Help us?
Click on verse(s) to share them!
6ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਇਹ ਨਾ ਆਖੀਂ ਕਿ ਇਹ ਭੁੱਲ ਨਾਲ ਹੋਇਆ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕਿਉਂ ਕ੍ਰੋਧਿਤ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?
7ਸੁਫ਼ਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ।
8ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ।
9ਧਰਤੀ ਦੀ ਉਪਜ ਸਭ ਦੇ ਲਈ ਹੈ, ਸਗੋਂ ਖੇਤੀਬਾੜੀ ਨਾਲ ਰਾਜਾ ਨੂੰ ਵੀ ਲਾਭ ਹੁੰਦਾ ਹੈ।
10ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ।
11ਜਦ ਮਾਲ-ਧਨ ਦਾ ਵਾਧਾ ਹੁੰਦਾ ਹੈ ਤਾਂ ਉਹ ਦੇ ਖਾਣ ਵਾਲੇ ਵੀ ਵੱਧ ਜਾਂਦੇ ਹਨ ਅਤੇ ਉਸ ਦੇ ਮਾਲਕ ਨੂੰ ਇਸ ਨਾਲੋਂ ਹੋਰ ਕੀ ਲਾਭ ਹੈ ਕਿ ਉਹ ਨੂੰ ਆਪਣੀਆਂ ਅੱਖਾਂ ਨਾਲ ਵੇਖੇ?
12ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ।
13ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ
14ਅਤੇ ਉਹ ਧਨ ਕਿਸੇ ਬੁਰੇ ਕੰਮ ਵਿੱਚ ਨਾਸ ਹੋ ਜਾਂਦਾ ਹੈ, ਫੇਰ ਉਸ ਦੇ ਇੱਕ ਪੁੱਤਰ ਜੰਮਦਾ ਹੈ ਅਤੇ ਉਸ ਵੇਲੇ ਉਹ ਦੇ ਹੱਥ ਵਿੱਚ ਕੁਝ ਨਹੀਂ ਰਹਿੰਦਾ।
15ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ।
16ਇਹ ਵੀ ਵੱਡੀ ਬਿਪਤਾ ਹੈ ਕਿ ਜਿਵੇਂ ਉਹ ਆਇਆ ਉਸੇ ਤਰ੍ਹਾਂ ਹੀ ਜਾਵੇਗਾ ਅਤੇ ਜਿਸ ਨੇ ਹਵਾ ਲਈ ਮਿਹਨਤ ਕੀਤੀ ਉਸ ਨੂੰ ਕੀ ਲਾਭ ਹੈ?
17ਉਹ ਆਪਣੀ ਸਾਰੀ ਉਮਰ ਹਨੇਰੇ ਵਿੱਚ ਹੈ ਅਤੇ ਬਹੁਤ ਦੁਖੀ ਅਤੇ ਬਿਮਾਰ ਰਿਹਾ ਅਤੇ ਕ੍ਰੋਧ ਕਰਦਾ ਰਿਹਾ।
18ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
19ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।

Read ਉਪਦੇਸ਼ਕ 5ਉਪਦੇਸ਼ਕ 5
Compare ਉਪਦੇਸ਼ਕ 5:6-19ਉਪਦੇਸ਼ਕ 5:6-19