3ਜੇਕਰ ਕਿਸੇ ਮਨੁੱਖ ਦੇ ਸੌ ਬੱਚੇ ਹੋਣ ਅਤੇ ਉਹ ਬਹੁਤ ਸਾਲਾਂ ਤੱਕ ਜੀਉਂਦਾ ਰਹੇ, ਅਜਿਹਾ ਕਿ ਉਸ ਦੀ ਉਮਰ ਬਹੁਤ ਲੰਮੀ ਹੋਵੇ ਪਰ ਉਹ ਦਾ ਜੀਅ ਭਲਿਆਈ ਨਾਲ ਨਾ ਰੱਜੇ ਅਤੇ ਉਹ ਦਫ਼ਨਾਇਆ ਵੀ ਨਾ ਜਾਵੇ, ਤਾਂ ਮੈਂ ਆਖਦਾ ਹਾਂ ਕਿ ਉਸ ਨਾਲੋਂ ਗਰਭ ਵਿੱਚ ਮਰਿਆ ਬੱਚਾ ਚੰਗਾ ਹੈ,
4ਕਿਉਂ ਜੋ ਉਹ ਵਿਅਰਥ ਹੀ ਆਇਆ ਅਤੇ ਹਨੇਰੇ ਵਿੱਚ ਹੀ ਚੱਲਿਆ ਗਿਆ ਅਤੇ ਉਸ ਦਾ ਨਾਮ ਵੀ ਹਨੇਰੇ ਵਿੱਚ ਹੀ ਲੁੱਕ ਗਿਆ,
5ਉਸ ਨੇ ਨਾ ਤਾਂ ਸੂਰਜ ਨੂੰ ਵੇਖਿਆ, ਨਾ ਹੀ ਕਿਸੇ ਗੱਲ ਨੂੰ ਜਾਣਿਆ, ਫੇਰ ਵੀ ਇਸ ਨੂੰ ਉਸ ਮਨੁੱਖ ਦੇ ਨਾਲੋਂ ਵੱਧ ਸੁੱਖ ਹੈ।
6ਹਾਂ, ਭਾਵੇਂ ਉਹ ਦੋ ਵਾਰੀ ਹਜ਼ਾਰ ਸਾਲਾਂ ਤੱਕ ਜੀਉਂਦਾ ਰਹੇ ਪਰ ਫੇਰ ਵੀ ਉਹ ਕੋਈ ਭਲਿਆਈ ਨਾ ਵੇਖੇ, - ਭਲਾ, ਸਾਰਿਆਂ ਦੇ ਸਾਰੇ ਇੱਕੋ ਸਥਾਨ ਨੂੰ ਨਹੀਂ ਜਾਂਦੇ?