Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 6

ਉਪਦੇਸ਼ਕ 6:5-11

Help us?
Click on verse(s) to share them!
5ਉਸ ਨੇ ਨਾ ਤਾਂ ਸੂਰਜ ਨੂੰ ਵੇਖਿਆ, ਨਾ ਹੀ ਕਿਸੇ ਗੱਲ ਨੂੰ ਜਾਣਿਆ, ਫੇਰ ਵੀ ਇਸ ਨੂੰ ਉਸ ਮਨੁੱਖ ਦੇ ਨਾਲੋਂ ਵੱਧ ਸੁੱਖ ਹੈ।
6ਹਾਂ, ਭਾਵੇਂ ਉਹ ਦੋ ਵਾਰੀ ਹਜ਼ਾਰ ਸਾਲਾਂ ਤੱਕ ਜੀਉਂਦਾ ਰਹੇ ਪਰ ਫੇਰ ਵੀ ਉਹ ਕੋਈ ਭਲਿਆਈ ਨਾ ਵੇਖੇ, - ਭਲਾ, ਸਾਰਿਆਂ ਦੇ ਸਾਰੇ ਇੱਕੋ ਸਥਾਨ ਨੂੰ ਨਹੀਂ ਜਾਂਦੇ?
7ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ।
8ਬੁੱਧਵਾਨ ਨੂੰ ਮੂਰਖ ਨਾਲੋਂ ਜ਼ਿਆਦਾ ਕੀ ਲਾਭ ਹੈ ਅਤੇ ਕੰਗਾਲ ਨੂੰ ਜੋ ਜੀਉਂਦਿਆਂ ਦੇ ਅੱਗੇ ਚੱਲਣਾ ਜਾਣਦਾ ਹੈ, ਉਸ ਨੂੰ ਕੀ ਪ੍ਰਾਪਤ ਹੁੰਦਾ ਹੈ?
9ਅੱਖਾਂ ਤੋਂ ਵੇਖ ਲੈਣਾ ਲਾਲਸਾ ਵਿੱਚ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
10ਜੋ ਕੁਝ ਹੋਇਆ ਉਸ ਦਾ ਨਾਮ ਮੁੱਢ ਤੋਂ ਰੱਖਿਆ ਗਿਆ ਅਤੇ ਇਹ ਜਾਣਿਆ ਗਿਆ ਕਿ ਮਨੁੱਖ ਕੀ ਹੈ, ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸਕਦਾ।
11ਭਾਵੇਂ ਵਿਅਰਥ ਨੂੰ ਵਧਾਉਣ ਵਾਲੀਆਂ ਬਹੁਤ ਵਸਤੂਆਂ ਹਨ, ਪਰ ਮਨੁੱਖ ਨੂੰ ਕੀ ਲਾਭ ਹੁੰਦਾ ਹੈ?

Read ਉਪਦੇਸ਼ਕ 6ਉਪਦੇਸ਼ਕ 6
Compare ਉਪਦੇਸ਼ਕ 6:5-11ਉਪਦੇਸ਼ਕ 6:5-11