6 ਹਾਂ, ਭਾਵੇਂ ਉਹ ਦੋ ਵਾਰੀ ਹਜ਼ਾਰ ਸਾਲਾਂ ਤੱਕ ਜੀਉਂਦਾ ਰਹੇ ਪਰ ਫੇਰ ਵੀ ਉਹ ਕੋਈ ਭਲਿਆਈ ਨਾ ਵੇਖੇ, - ਭਲਾ, ਸਾਰਿਆਂ ਦੇ ਸਾਰੇ ਇੱਕੋ ਸਥਾਨ ਨੂੰ ਨਹੀਂ ਜਾਂਦੇ?
7 ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ।
8 ਬੁੱਧਵਾਨ ਨੂੰ ਮੂਰਖ ਨਾਲੋਂ ਜ਼ਿਆਦਾ ਕੀ ਲਾਭ ਹੈ ਅਤੇ ਕੰਗਾਲ ਨੂੰ ਜੋ ਜੀਉਂਦਿਆਂ ਦੇ ਅੱਗੇ ਚੱਲਣਾ ਜਾਣਦਾ ਹੈ, ਉਸ ਨੂੰ ਕੀ ਪ੍ਰਾਪਤ ਹੁੰਦਾ ਹੈ?
9 ਅੱਖਾਂ ਤੋਂ ਵੇਖ ਲੈਣਾ ਲਾਲਸਾ ਵਿੱਚ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
10 ਜੋ ਕੁਝ ਹੋਇਆ ਉਸ ਦਾ ਨਾਮ ਮੁੱਢ ਤੋਂ ਰੱਖਿਆ ਗਿਆ ਅਤੇ ਇਹ ਜਾਣਿਆ ਗਿਆ ਕਿ ਮਨੁੱਖ ਕੀ ਹੈ, ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸਕਦਾ।
11 ਭਾਵੇਂ ਵਿਅਰਥ ਨੂੰ ਵਧਾਉਣ ਵਾਲੀਆਂ ਬਹੁਤ ਵਸਤੂਆਂ ਹਨ, ਪਰ ਮਨੁੱਖ ਨੂੰ ਕੀ ਲਾਭ ਹੁੰਦਾ ਹੈ?
12 ਕੌਣ ਜਾਣਦਾ ਹੈ ਕਿ ਮਨੁੱਖ ਦੇ ਲਈ ਜੀਵਨ ਵਿੱਚ ਕੀ ਚੰਗਾ ਹੈ, ਜਦੋਂ ਉਹ ਆਪਣੇ ਵਿਅਰਥ ਜੀਵਨ ਦੇ ਥੋੜ੍ਹੇ ਜਿਹੇ ਦਿਨ ਪਰਛਾਵੇਂ ਵਾਂਗੂੰ ਕੱਟਦਾ ਹੈ? ਮਨੁੱਖ ਨੂੰ ਕੌਣ ਦੱਸ ਸਕਦਾ ਹੈ ਕਿ ਉਸ ਦੇ ਬਾਅਦ ਸੂਰਜ ਦੇ ਹੇਠ ਕੀ ਹੋਵੇਗਾ?