Text copied!
Bibles in Panjabi

ਉਪਦੇਸ਼ਕ 7:12-20 in Panjabi

Help us?

ਉਪਦੇਸ਼ਕ 7:12-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।
13 ਪਰਮੇਸ਼ੁਰ ਦੇ ਕੰਮ ਨੂੰ ਵੇਖ, ਜਿਸ ਨੂੰ ਉਹ ਨੇ ਟੇਡਾ ਕੀਤਾ ਹੈ, ਉਸ ਨੂੰ ਕੌਣ ਸਿੱਧਾ ਕਰ ਸਕਦਾ ਹੈ?
14 ਖੁਸ਼ਹਾਲੀ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਵਰਗਾ ਬਣਾਇਆ ਹੈ, ਤਾਂ ਕਿ ਮਨੁੱਖ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ।
15 ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਮੀ ਉਮਰ ਭੋਗਦਾ ਹੈ।
16 ਵਧੇਰੇ ਧਰਮੀ ਨਾ ਬਣ ਅਤੇ ਨਾ ਹੀ ਵਧੇਰੇ ਬੁੱਧਵਾਨ ਹੋ, ਆਪਣੇ ਆਪ ਨੂੰ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ?
17 ਵਧੇਰੇ ਦੁਸ਼ਟ ਨਾ ਬਣ ਅਤੇ ਨਾ ਹੀ ਮੂਰਖ ਹੋ, ਤੂੰ ਸਮੇਂ ਤੋਂ ਪਹਿਲਾਂ ਕਿਉਂ ਮਰੇਂ?
18 ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।
19 ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ।
20 ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।
ਉਪਦੇਸ਼ਕ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ