15 ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਮੀ ਉਮਰ ਭੋਗਦਾ ਹੈ।
16 ਵਧੇਰੇ ਧਰਮੀ ਨਾ ਬਣ ਅਤੇ ਨਾ ਹੀ ਵਧੇਰੇ ਬੁੱਧਵਾਨ ਹੋ, ਆਪਣੇ ਆਪ ਨੂੰ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ?
17 ਵਧੇਰੇ ਦੁਸ਼ਟ ਨਾ ਬਣ ਅਤੇ ਨਾ ਹੀ ਮੂਰਖ ਹੋ, ਤੂੰ ਸਮੇਂ ਤੋਂ ਪਹਿਲਾਂ ਕਿਉਂ ਮਰੇਂ?