17 ਵਧੇਰੇ ਦੁਸ਼ਟ ਨਾ ਬਣ ਅਤੇ ਨਾ ਹੀ ਮੂਰਖ ਹੋ, ਤੂੰ ਸਮੇਂ ਤੋਂ ਪਹਿਲਾਂ ਕਿਉਂ ਮਰੇਂ?
18 ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।
19 ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ।
20 ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।
21 ਸਾਰੀਆਂ ਗੱਲਾਂ ਜੋ ਆਖੀਆਂ ਜਾਂਦੀਆਂ ਹਨ, ਉਨ੍ਹਾਂ ਉੱਤੇ ਮਨ ਨਾ ਲਾ, ਕਿਤੇ ਤੂੰ ਆਪਣੇ ਦਾਸ ਨੂੰ ਤੈਨੂੰ ਸਰਾਪ ਦਿੰਦੇ ਹੋਏ ਸੁਣੇਂ!
22 ਕਿਉਂ ਜੋ ਤੂੰ ਆਪਣੇ ਮਨ ਵਿੱਚ ਜਾਣਦਾ ਹੈਂ, ਜੋ ਤੂੰ ਵੀ ਕਈ ਵਾਰੀ ਇਸੇ ਤਰ੍ਹਾਂ ਦੂਸਰਿਆਂ ਨੂੰ ਸਰਾਪ ਦਿੱਤਾ ਹੈ!