Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 7

ਉਪਦੇਸ਼ਕ 7:2-13

Help us?
Click on verse(s) to share them!
2ਸੋਗ ਵਾਲੇ ਘਰ ਵਿੱਚ ਜਾਣਾ ਦਾਵਤ ਵਾਲੇ ਘਰ ਵਿੱਚ ਜਾਣ ਨਾਲੋਂ ਚੰਗਾ ਹੈ, ਕਿਉਂ ਜੋ ਸਾਰੇ ਮਨੁੱਖਾਂ ਦਾ ਅੰਤ ਇਹੋ ਹੈ ਅਤੇ ਜੀਉਂਦੇ ਆਪਣੇ ਦਿਲ ਵਿੱਚ ਇਸ ਉੱਤੇ ਵਿਚਾਰ ਕਰਨਗੇ।
3ਹਾਸੇ ਨਾਲੋਂ ਦੁੱਖ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ।
4ਬੁੱਧਵਾਨ ਦਾ ਦਿਲ ਸੋਗ ਵਾਲੇ ਘਰ ਵੱਲ ਲੱਗਿਆ ਰਹਿੰਦਾ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਰਹਿੰਦਾ ਹੈ।
5ਮੂਰਖਾਂ ਦੇ ਗੀਤ ਸੁਣਨ ਨਾਲੋਂ ਬੁੱਧਵਾਨ ਦੀ ਝਿੜਕ ਸੁਣਨੀ ਮਨੁੱਖ ਦੇ ਲਈ ਚੰਗੀ ਹੈ।
6ਕਿਉਂਕਿ ਜਿਵੇਂ ਕੜਾਹੇ ਦੇ ਹੇਠ ਕੰਡਿਆਂ ਦੀ ਅੱਗ ਨਾਲ ਪਟਾਕਾ ਹੁੰਦਾ ਹੈ, ਉਸੇ ਤਰ੍ਹਾਂ ਹੀ ਮੂਰਖ ਦਾ ਹਾਸਾ ਹੈ, ਇਹ ਵੀ ਵਿਅਰਥ ਹੈ।
7ਸੱਚ-ਮੁੱਚ ਸਖਤੀ ਬੁੱਧਵਾਨ ਨੂੰ ਕਮਲਾ ਬਣਾ ਦਿੰਦੀ ਹੈ ਅਤੇ ਰਿਸ਼ਵਤ ਬੁੱਧ ਨੂੰ ਵਿਗਾੜ ਦਿੰਦੀ ਹੈ।
8ਕਿਸੇ ਗੱਲ ਦਾ ਅੰਤ ਉਸ ਦੇ ਅਰੰਭ ਨਾਲੋਂ ਭਲਾ ਹੈ ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ।
9ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ।
10ਇਹ ਨਾ ਆਖ ਕਿ ਪਿਛਲੇ ਦਿਨ ਇਹਨਾਂ ਦਿਨਾਂ ਨਾਲੋਂ ਕਿਉਂ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਬਾਰੇ ਨਹੀਂ ਪੁੱਛਦਾ।
11ਵਿਰਾਸਤ ਦੇ ਵਾਂਗੂੰ ਬੁੱਧ ਚੰਗੀ ਹੈ ਅਤੇ ਜਿਉਂਦਿਆਂ ਲਈ ਲਾਭਕਾਰੀ ਹੈ।
12ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।
13ਪਰਮੇਸ਼ੁਰ ਦੇ ਕੰਮ ਨੂੰ ਵੇਖ, ਜਿਸ ਨੂੰ ਉਹ ਨੇ ਟੇਡਾ ਕੀਤਾ ਹੈ, ਉਸ ਨੂੰ ਕੌਣ ਸਿੱਧਾ ਕਰ ਸਕਦਾ ਹੈ?

Read ਉਪਦੇਸ਼ਕ 7ਉਪਦੇਸ਼ਕ 7
Compare ਉਪਦੇਸ਼ਕ 7:2-13ਉਪਦੇਸ਼ਕ 7:2-13