23 ਮੈਂ ਬੁੱਧ ਨਾਲ ਇਹ ਸਭ ਕੁਝ ਪਰਖਿਆ ਹੈ। ਮੈਂ ਆਖਿਆ ਕਿ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੇਰੀ ਪਹੁੰਚ ਤੋਂ ਦੂਰ ਸੀ
24 ਜੋ ਕੁਝ ਦੂਰ ਅਤੇ ਬਹੁਤ ਡੂੰਘਾ ਹੈ, ਉਹ ਨੂੰ ਕੌਣ ਲੱਭ ਸਕਦਾ ਹੈ?
25 ਮੈਂ ਆਪਣਾ ਮਨ ਲਗਾਇਆ ਕਿ ਬੁੱਧ ਨੂੰ ਜਾਣਾਂ ਅਤੇ ਲੱਭ ਲਵਾਂ ਅਤੇ ਉਸ ਦੇ ਮੁੱਢ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਅਤੇ ਮੂਰਖਤਾਈ ਜੋ ਪਾਗਲਪਣ ਹੈ, ਉਸ ਨੂੰ ਸਮਝਾਂ।
26 ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ਼ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ
27 ਉਪਦੇਸ਼ਕ ਆਖਦਾ ਹੈ, ਵੇਖੋ, ਮੈਂ ਇੱਕ ਗੱਲ ਨੂੰ ਦੂਜੀ ਗੱਲ ਦੇ ਨਾਲ ਜੋੜ ਕੇ ਇਹ ਖੋਜ ਕੱਢੀ ਹੈ।
28 ਜਿਸ ਨੂੰ ਹੁਣ ਤੱਕ ਮੇਰਾ ਮਨ ਭਾਲਦਾ ਰਹਿੰਦਾ ਹੈ, ਪਰ ਮੈਨੂੰ ਨਹੀਂ ਮਿਲਿਆ: ਹਜ਼ਾਰਾਂ ਵਿੱਚੋਂ ਮੈਂ ਇੱਕ ਮਨੁੱਖ ਨੂੰ ਲੱਭਿਆ ਹੈ ਪਰ ਇੱਕ ਵੀ ਇਸਤਰੀ ਮੈਨੂੰ ਇਹਨਾਂ ਸਾਰਿਆਂ ਵਿੱਚੋਂ ਨਹੀਂ ਲੱਭੀ।