1ਬੁੱਧਵਾਨ ਦੇ ਵਰਗਾ ਕੌਣ ਹੈ? ਅਤੇ ਕਿਸੇ ਗੱਲ ਦੀ ਵਿਆਖਿਆ ਕਰਨਾ ਕੌਣ ਜਾਣਦਾ ਹੈ? ਮਨੁੱਖ ਦੀ ਬੁੱਧ ਉਹ ਦੇ ਚਿਹਰੇ ਨੂੰ ਚਮਕਾ ਦਿੰਦੀ ਹੈ ਅਤੇ ਉਹ ਦੇ ਚਿਹਰੇ ਦੀ ਕਠੋਰਤਾ ਬਦਲ ਜਾਂਦੀ ਹੈ।
2ਮੈਂ ਕਹਿੰਦਾ ਹਾਂ ਕਿ ਤੂੰ ਰਾਜੇ ਦੇ ਹੁਕਮ ਨੂੰ, ਪਰਮੇਸ਼ੁਰ ਦੀ ਸਹੁੰ ਦੇ ਕਾਰਨ ਮੰਨਦਾ ਰਹਿ।
3ਤੂੰ ਰਾਜਾ ਦੇ ਹਜ਼ੂਰੋਂ ਜਾਣ ਦੀ ਛੇਤੀ ਨਾ ਕਰ, ਅਤੇ ਕਿਸੇ ਬੁਰੇ ਕੰਮ ਦੇ ਲਈ ਜ਼ਿੱਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਓਹੀ ਕਰਦਾ ਹੈ,
4ਇਸ ਲਈ ਜੋ ਰਾਜੇ ਦੀ ਆਗਿਆ ਵਿੱਚ ਸਮਰੱਥਾ ਹੈ, ਅਤੇ ਕੌਣ ਉਹ ਨੂੰ ਕਹਿ ਸਕਦਾ ਹੈ ਕਿ ਤੂੰ ਕੀ ਕਰਦਾ ਹੈਂ?