Text copied!
Bibles in Panjabi

ਉਪਦੇਸ਼ਕ 8:12-16 in Panjabi

Help us?

ਉਪਦੇਸ਼ਕ 8:12-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈਅ ਮੰਨਦੇ ਹਨ
13 ਪਰ ਪਾਪੀ ਦਾ ਭਲਾ ਕਦੀ ਨਾ ਹੋਵੇਗਾ, ਨਾ ਉਹ ਪਰਛਾਵੇਂ ਵਾਂਗੂੰ ਆਪਣੇ ਦਿਨਾਂ ਨੂੰ ਵਧਾਵੇਗਾ ਕਿਉਂ ਜੋ ਉਹ ਪਰਮੇਸ਼ੁਰ ਕੋਲੋਂ ਨਹੀਂ ਡਰਦਾ।
14 ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਾਪਰਦਾ ਹੈ ਕਿ ਅਜਿਹੇ ਧਰਮੀ ਹਨ, ਜਿਨ੍ਹਾਂ ਦੇ ਨਾਲ ਉਹ ਹੁੰਦਾ ਹੈ ਜੋ ਦੁਸ਼ਟਾਂ ਦੇ ਨਾਲ ਹੋਣਾ ਚਾਹੀਦਾ ਹੈ ਅਤੇ ਅਜਿਹੇ ਦੁਸ਼ਟ ਹਨ, ਜਿਨ੍ਹਾਂ ਨੇ ਦੇ ਨਾਲ ਉਹ ਹੁੰਦਾ ਹੈ ਜੋ ਧਰਮੀਆਂ ਦੇ ਨਾਲ ਹੋਣਾ ਚਾਹੀਦਾ ਹੈ। ਮੈਂ ਆਖਿਆ, ਇਹ ਵੀ ਵਿਅਰਥ ਹੈ!
15 ਤਦ ਮੈਂ ਅਨੰਦ ਨੂੰ ਸਲਾਹਿਆ ਕਿਉਂ ਜੋ ਸੂਰਜ ਦੇ ਹੇਠ ਮਨੁੱਖ ਲਈ ਇਸ ਨਾਲੋਂ ਚੰਗੀ ਗੱਲ ਕੋਈ ਨਹੀਂ, ਜੋ ਖਾਵੇ-ਪੀਵੇ ਅਤੇ ਅਨੰਦ ਰਹੇ ਕਿਉਂ ਜੋ ਉਸ ਦੇ ਕੰਮ-ਧੰਦੇ ਦੇ ਵਿੱਚ ਉਹ ਦੇ ਜੀਵਨ ਦੇ ਸਾਰਿਆਂ ਦਿਨਾਂ ਤੱਕ ਜੋ ਪਰਮੇਸ਼ੁਰ ਨੇ ਸੂਰਜ ਦੇ ਹੇਠ ਉਹ ਨੂੰ ਦਿੱਤੇ ਹਨ, ਇਹ ਹੀ ਉਸ ਦੇ ਨਾਲ ਰਹੇਗਾ।
16 ਜਦ ਮੈਂ ਆਪਣਾ ਮਨ ਲਾਇਆ ਕਿ ਬੁੱਧ ਨੂੰ ਜਾਣਾਂ ਅਤੇ ਉਸ ਕੰਮ-ਧੰਦੇ ਨੂੰ ਜੋ ਧਰਤੀ ਦੇ ਉੱਤੇ ਕੀਤਾ ਜਾਂਦਾ ਹੈ ਵੇਖ ਲਵਾਂ, ਭਈ ਕਿਵੇਂ ਆਦਮੀ ਦੀਆਂ ਅੱਖਾਂ ਨਾ ਰਾਤ ਨੂੰ, ਨਾ ਦਿਨ ਨੂੰ ਨੀਂਦ ਨੂੰ ਵੇਖਦੀਆਂ ਹਨ,
ਉਪਦੇਸ਼ਕ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ