15 ਤਦ ਮੈਂ ਅਨੰਦ ਨੂੰ ਸਲਾਹਿਆ ਕਿਉਂ ਜੋ ਸੂਰਜ ਦੇ ਹੇਠ ਮਨੁੱਖ ਲਈ ਇਸ ਨਾਲੋਂ ਚੰਗੀ ਗੱਲ ਕੋਈ ਨਹੀਂ, ਜੋ ਖਾਵੇ-ਪੀਵੇ ਅਤੇ ਅਨੰਦ ਰਹੇ ਕਿਉਂ ਜੋ ਉਸ ਦੇ ਕੰਮ-ਧੰਦੇ ਦੇ ਵਿੱਚ ਉਹ ਦੇ ਜੀਵਨ ਦੇ ਸਾਰਿਆਂ ਦਿਨਾਂ ਤੱਕ ਜੋ ਪਰਮੇਸ਼ੁਰ ਨੇ ਸੂਰਜ ਦੇ ਹੇਠ ਉਹ ਨੂੰ ਦਿੱਤੇ ਹਨ, ਇਹ ਹੀ ਉਸ ਦੇ ਨਾਲ ਰਹੇਗਾ।
16 ਜਦ ਮੈਂ ਆਪਣਾ ਮਨ ਲਾਇਆ ਕਿ ਬੁੱਧ ਨੂੰ ਜਾਣਾਂ ਅਤੇ ਉਸ ਕੰਮ-ਧੰਦੇ ਨੂੰ ਜੋ ਧਰਤੀ ਦੇ ਉੱਤੇ ਕੀਤਾ ਜਾਂਦਾ ਹੈ ਵੇਖ ਲਵਾਂ, ਭਈ ਕਿਵੇਂ ਆਦਮੀ ਦੀਆਂ ਅੱਖਾਂ ਨਾ ਰਾਤ ਨੂੰ, ਨਾ ਦਿਨ ਨੂੰ ਨੀਂਦ ਨੂੰ ਵੇਖਦੀਆਂ ਹਨ,
17 ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਵੇਖੇ ਭਈ ਮਨੁੱਖ ਕੋਲੋਂ ਉਹ ਕੰਮ ਬੁੱਝਿਆ ਨਹੀਂ ਜਾਂਦਾ ਜੋ ਸੂਰਜ ਦੇ ਹੇਠ ਹੁੰਦਾ ਹੈ, ਭਾਵੇਂ ਮਨੁੱਖ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ, ਭਾਵੇਂ ਬੁੱਧਵਾਨ ਵੀ ਆਖੇ ਕਿ ਮੈਂ ਜਾਣ ਲਵਾਂਗਾ, ਤਾਂ ਵੀ ਉਹ ਨਹੀਂ ਬੁੱਝ ਸਕੇਗਾ।