Text copied!
Bibles in Panjabi

ਉਪਦੇਸ਼ਕ 8:9-12 in Panjabi

Help us?

ਉਪਦੇਸ਼ਕ 8:9-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਹ ਸਭ ਕੁਝ ਮੈਂ ਦੇਖਿਆ ਅਤੇ ਆਪਣਾ ਮਨ ਸਾਰਿਆਂ ਕੰਮਾਂ ਉੱਤੇ ਲਾਇਆ, ਜੋ ਸੂਰਜ ਦੇ ਹੇਠ ਹੁੰਦੇ ਹਨ - ਅਜਿਹਾ ਵੇਲਾ ਹੈ ਜਿਹ ਦੇ ਵਿੱਚ ਇੱਕ ਮਨੁੱਖ ਦੂਜੇ ਨੂੰ ਆਗਿਆ ਦੇ ਕੇ ਆਪਣਾ ਹੀ ਨੁਕਸਾਨ ਕਰਦਾ ਹੈ।
10 ਤਦ ਮੈਂ ਦੁਸ਼ਟਾਂ ਨੂੰ ਦਫ਼ਨਾਏ ਜਾਂਦੇ ਦੇਖਿਆ ਪਰ ਉਹ ਜਿਹੜੇ ਪਵਿੱਤਰ ਸਥਾਨ ਨੂੰ ਆਉਂਦੇ ਜਾਂਦੇ ਸਨ, ਜਿਸ ਸ਼ਹਿਰ ਵਿੱਚ ਉਹਨਾਂ ਨੇ ਚੰਗੇ ਕੰਮ ਕੀਤੇ ਸਨ, ਉਹ ਦੇ ਵਿੱਚ ਹੀ ਭੁਲਾਏ ਗਏ। ਇਹ ਵੀ ਵਿਅਰਥ ਹੈ
11 ਕਿਉਂਕਿ ਬਦੀ ਦੀ ਸਜ਼ਾ ਦਾ ਹੁਕਮ ਛੇਤੀ ਨਾਲ ਪੂਰਾ ਨਾ ਹੋਣ ਦੇ ਕਾਰਨ ਆਦਮ ਵੰਸ਼ੀਆਂ ਦੇ ਮਨ ਪੁੱਜ ਕੇ ਬੁਰਿਆਈ ਦੀ ਵੱਲ ਲੱਗੇ ਰਹਿੰਦੇ ਹਨ,
12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈਅ ਮੰਨਦੇ ਹਨ
ਉਪਦੇਸ਼ਕ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ